ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਜਰਾਤ ਪੁੱਜਣ ’ਤੇ PM ਮੋਦੀ ਤੇ ਅਮਿਤ ਸ਼ਾਹ ਦਾ ਭਰਵਾਂ ਸੁਆਗਤ

ਲੋਕ ਸਭਾ ਚੋਣਾਂ ਚ ਸ਼ਾਨਦਾਰ ਜਿੱਤ ਦਰਜ ਕਰਾਉਣ ਮਗਰੋਂ ਅੱਜ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਜੱਦੀ ਸੂਬੇ ਗੁਜਰਾਤ ਦੇ ਅਹਿਮਦਾਬਾਦ ਪੁੱਜੇ। ਏਅਰਪੋਰਟ ਤੇ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਪੀਐਮ ਮੋਦੀ ਦਾ ਸੁਆਗਤ ਕੀਤਾ।

 

ਇਸ ਤੋਂ ਬਾਅਦ ਪੀਐਮ ਮੋਦੀ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅਹਿਮਦਾਬਾਦ ਵਿਖੇ ਸਰਦਾਰ ਪਟੇਲ ਦੀ ਮੂਰਤੀ ਤੇ ਫੁੱਲ ਚੜਾਏ। ਇਸ ਤੋਂ ਬਾਅਦ ਅਹਿਮਦਾਬਾਦ ਦੇ ਭਾਜਪਾ ਪਾਰਟੀ ਦਫ਼ਤਰ ਪੁੱਜੇ, ਜਿੱਥੇ ਪਾਰਟੀ ਵਰਕਰਾਂ ਨੇ ਦੋਨਾਂ ਦਾ ਫੁੱਲਾਂ ਨਾਲ ਭਰਵਾਂ ਸੁਆਗਤ ਕੀਤਾ।

 

ਪੀਐਮ ਮੋਦੀ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਇੱਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ ਅਤੇ ਉਨ੍ਹਾਂ ਦਾ ਧੰਨਵਾਦ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਆਪਣੀ ਮਾਂ ਨੂੰ ਮਿਲਣ ਅਤੇ ਉਨ੍ਹਾਂ ਤੋਂ ਆਸ਼ਿਰਵਾਦ ਪ੍ਰਾਪਤ ਕਰਨ ਲਈ ਆਪਣੇ ਜੱਦੀ ਘਰ ਜਾਣਗੇ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Narendra Modi in Gujarat Ahmadabad