ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਦੇ ਉਪਰੋਂ ਉਡਾਨ ਨਹੀਂ ਭਰੇਗਾ PM ਮੋਦੀ ਦਾ ਜਹਾਜ਼

ਪਾਕਿ ਦੇ ਉਪਰੋਂ ਉਡਾਨ ਨਹੀਂ ਭਰੇਗਾ PM ਮੋਦੀ ਦਾ ਜਹਾਜ਼

ਸੰਘਾਈ ਸਹਿਯੋਗ ਸੰਗਠਨ (ਐਸਸੀਓ) ਦੇ ਦੇਸ਼ਾਂ ਦੇ ਮੁੱਖੀਆਂ ਦੇ ਸਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ ਕਿਰਗਿਜ਼ ਗਣਰਾਜ ਦੀ ਰਾਜਧਾਨੀ ਬਿਸ਼ਕੇਕ ਜਾਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਹਾਜ਼ ਪਾਕਿਸਤਾਨ ਦੇ ਹਵਾਈ ਖੇਤਰ ਤੋਂ ਹੋ ਕੇ ਨਹੀਂ ਲੰਘੇਗਾ।

 

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਨਰਿੰਦਰ ਮੋਦੀ ਦੇ ਜਹਾਜ਼ ਦੇ ਮਾਰਗ ਬਾਰੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸਰਕਾਰ ਦੇ ਬਿਸ਼ਕੇਕ ਜਾਣ ਲਈ ਪ੍ਰਧਾਨ ਮੰਤਰੀ ਦੇ ਜਹਾਜ਼ ਲਈ ਦੋ ਮਾਰਗਾਂ ਦੇ ਵਿਕਲਪਾਂ ਨੂੰ ਚੁਣਿਆ ਸੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਲਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਦਾ ਜਹਾਜ਼ ਓਮਾਨ, ਈਰਾਨ ਤੇ ਮੱਧ ਏਸ਼ੀਆਈ ਦੇਸ਼ਾਂ ਦੇ ਹਵਾਈ ਖੇਤਰ ਤੋਂ ਗੁਜਰਦਾ ਹੋਇਆ ਬਿਸ਼ਕੇਕ ਪਹੁੰਚੇਗਾ।

 

ਵਾਰਤਾ ਅਨੁਸਾਰ ਇਸਲਾਮਾਬਾਦ ਤੋਂ ਆਈਆਂ ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਸੀ ਕਿ ਭਾਰਤ ਨੇ ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ਨੂੰ ਬਿਸ਼ਕੇਕ ਜਾਣ ਲਈ ਪਾਕਿਸਤਾਨ ਸਰਕਾਰ ਨਾਲ ਆਪਣੇ ਹਵਾਹੀ ਖੇਤਰ ਵਿਚੋਂ ਲੰਘਣ ਦੀ ਆਗਿਆ ਮੰਗੀ ਸੀ। ਪਹਿਲਾਂ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਮੋਦੀ ਦੇ ਜਹਾਜ਼ ਦੇ ਮਾਰਗ ਦੇ ਸਵਾਲਾਂ ਨੂੰ ਇਹ ਕਹਿੰਦੇ ਹੋਏ ਟਾਲ ਦਿਤਾ ਸੀ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮੱਦੇਨਜ਼ਰ ਯਾਤਰਾ ਦਾ ਮਾਰਗ ਜਨਤਕ ਨਹੀਂ ਕੀਤਾ ਜਾ ਸਕਦਾ ਹੈ।

 

ਬਿਸ਼ਕੇਕ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਨਾਲ ਰਸਮੀ ਜਾਂ ਗੈਰਰਸਮੀ ਮੀਟਿੰਗ ਦੀ ਸੰਭਾਵਨਾ ਬਾਰੇ ਪੁੱਛੇ ਜਾਣ ਉਤੇ ਵਿਦੇਸ਼ ਮੰਤਰਾਲੇ ਨੇ ਸਾਫ ਕੀਤਾ ਹੈ ਕਿ ਸ੍ਰੀ ਮੋਦੀ ਦੀ ਪਾਕਿਸਤਾਨੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦਾ ਕੋਈ ਪ੍ਰੋਗਰਾਮ ਨਹੀਂ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pm narendra modi plane will not fly above pakistan