ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਨੇ ਡੋਨਾਲਡ ਟਰੰਪ ਨਾਲ ਫ਼ੋਨ 'ਤੇ 30 ਮਿੰਟਾਂ ਤਕ ਕੀਤੀ ਖਾਸ ਗੱਲਬਾਤ

ਜੰਮੂ-ਕਸ਼ਮੀਰ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਨਾਲ ਤਣਾਅ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇੱਕ ਟੈਲੀਫ਼ੋਨਿਕ ਗੱਲਬਾਤ ਕੀਤੀ। ਪਾਕਿਸਤਾਨ ਨਾਲ ਤਣਾਅ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਰੰਪ ਨਾਲ ਗੱਲਬਾਤ ਵਿੱਚ ਇੱਕ ਵਾਰ ਫਿਰ ਅੱਤਵਾਦ ਦਾ ਮੁੱਦਾ ਉਠਾਇਆ ਤੇ ਕਿਹਾ ਕਿ ਸਰਹੱਦ ਪਾਰ ਤੋਂ ਅੱਤਵਾਦ ਨੂੰ ਰੋਕਣਾ ਜ਼ਰੂਰੀ ਹੈ।

 

ਦੱਸਿਆ ਜਾ ਰਿਹਾ ਹੈ ਕਿ ਪੀਐਮ ਮੋਦੀ ਅਤੇ ਟਰੰਪ ਵਿਚਾਲੇ ਤਕਰੀਬਨ ਅੱਧੇ ਘੰਟੇ ਲਈ ਫ਼ੋਨ ’ਤੇ ਗੱਲਬਾਤ ਹੋਈ। ਖਬਰ ਏਜੰਸੀ ਏਐਨਆਈ ਦੇ ਅਨੁਸਾਰ ਦੋਵਾਂ ਨੇਤਾਵਾਂ ਦਰਮਿਆਨ ਦੁਵੱਲੇ ਅਤੇ ਖੇਤਰੀ ਮਾਮਲਿਆਂ ਉੱਤੇ ਲੰਮੀ ਗੱਲਬਾਤ ਹੋਈ।

 

ਏਐਨਆਈ ਅਨੁਸਾਰ, ਪੀਐਮ ਮੋਦੀ ਨੇ ਟਰੰਪ ਨਾਲ ਪਾਕਿਸਤਾਨ ਬਾਰੇ ਵੀ ਗੱਲ ਕੀਤੀ ਤੇ ਕਿਹਾ ਕਿ ਪਾਕਿਸਤਾਨ ਦੀ ਭਾਰਤ ਵਿਰੋਧੀ ਗਤੀਵਿਧੀਆਂ ਕਾਰਨ ਖੇਤਰ ਚ ਸ਼ਾਂਤੀ ਨੂੰ ਖ਼ਤਰਾ ਹੈ, ਭਾਰਤ ਅਜਿਹੀਆਂ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕਰੇਗਾ।

 

ਟਰੰਪ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਜਲਦ ਹੀ ਭਾਰਤ ਦੇ ਵਣਜ ਮੰਤਰੀ ਅਤੇ ਅਮਰੀਕੀ ਪ੍ਰਸ਼ਾਸਨ ਵਿਚਾਲੇ ਗੱਲਬਾਤ ਹੋਵੇਗੀ ਅਤੇ ਦੁਵੱਲੇ ਵਪਾਰ ਨੂੰ ਅੱਗੇ ਵਧਾਉਣਗੇ।

 

ਡੋਨਾਲਡ ਟਰੰਪ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਖਿੱਤੇ ਦੇ ਕੁਝ ਨੇਤਾਵਾਂ ਵੱਲੋਂ ਭਾਰਤ ਵਿਰੁੱਧ ਹਿੰਸਾ ਲਈ ਭੜਕਾਉਣਾ ਅਤੇ ਬਿਆਨਬਾਜ਼ੀ ਕਰਨਾ ਸ਼ਾਂਤੀ ਦੇ ਅਨੁਕੂਲ ਨਹੀਂ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਅੱਤਵਾਦ ਅਤੇ ਹਿੰਸਾ ਮੁਕਤ ਵਾਤਾਵਰਣ ਬਣਾਉਣ ਅਤੇ ਸਰਹੱਦ ਪਾਰ ਤੋਂ ਅੱਤਵਾਦ ਨੂੰ ਰੋਕਣ ਦੀ ਵਿਸ਼ੇਸ਼ਤਾ ਉੱਤੇ ਜ਼ੋਰ ਦਿੱਤਾ।

 

ਇਸ ਦੇ ਨਾਲ ਹੀ, ਸਰਕਾਰੀ ਅਧਿਕਾਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਟਰੰਪ ਵਿਚਾਲੇ 30 ਮਿੰਟਾਂ ਦੀ ਗੱਲਬਾਤ ਨਿੱਘੀ ਅਤੇ ਸਕਾਰਾਤਮਕ ਸੀ ਤੇ ਇਸ 'ਚ ਦੁਵੱਲੇ, ਖੇਤਰੀ ਮਾਮਲੇ ਸ਼ਾਮਲ ਸਨ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Narendra Modi Telephone conversation with US President Donald Trump Kashmir Pakistan