ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਨੂੰ ਆਰਥਿਕਤਾ ਨੂੰ ਮਹੱਤਵ ਦੇਣਾ ਹੋਵੇਗਾ ਅਤੇ ਕੋਰੋਨਾ ਨਾਲ ਵੀ ਲੜਨਾ ਹੋਵੇਗਾ: PM ਮੋਦੀ

ਦੇਸ਼ ਵਿੱਚ ਚੱਲ ਰਹੇ ਕੋਰੋਨਾ ਮਹਾਂਮਾਰੀ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਇੱਕ ਮੀਟਿੰਗ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਸਾਨੂੰ ਆਰਥਿਕਤਾ ਨੂੰ ਮਹੱਤਵ ਦੇਣਾ ਹੋਵੇਗਾ ਅਤੇ ਨਾਲ ਹੀ ਕੋਵਿਡ -19 ਵਿਰੁੱਧ ਲੜਾਈ ਜਾਰੀ ਰੱਖਣੀ ਪਵੇਗੀ।


ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਲੌਕਡਾਊਨ ਦੇ ਪਾਜ਼ਿਟਿਵ ਨਤੀਜੇ ਆਏ ਹਨ। ਦੇਸ਼ ਪਿਛਲੇ ਡੇਢ ਮਹੀਨਿਆਂ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਬਚਾਉਣ ਵਿੱਚ ਕਾਮਯਾਬ ਰਿਹਾ ਹੈ। ਕੋਵਿਡ -19 ਆਉਣ ਵਾਲੇ ਮਹੀਨਿਆਂ ਵਿੱਚ ਪ੍ਰਭਾਵ ਦਿਖਾਉਂਦਾ ਰਹੇਗਾ। ਮਾਸਕ ਜ਼ਿੰਦਗੀ ਦਾ ਹਿੱਸਾ ਹੋਣਗੇ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਵਾਇਰਸ ਨੂੰ ਰੋਕਣ ਲਈ ਪਿਛਲੇ 25 ਮਾਰਚ ਤੋਂ 3 ਮਈ ਤੱਕ ਲਾਗੂ ਕੀਤੇ ਦੇਸ਼ ਵਿਆਪੀ ਬੰਦ ਨੂੰ ਲੜੀ ਵਾਰ ਤਰੀਕਿਆਂ ਨਾਲ ਹਟਾਉਣ ਦੇ ਉਪਾਵਾਂ ਅਤੇ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਬਾਰੇ ਸੋਮਵਾਰ ਨੂੰ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਬੈਠਕ ਕਰਕੇ ਚਰਚਾ ਕੀਤੀ।


ਦੇਸ਼ ਵਿਚ ਕੋਰੋਨਾ ਸੰਕਟ ਦੀ ਸ਼ੁਰੂਆਤ ਤੋਂ ਬਾਅਦ 22 ਮਾਰਚ ਤੋਂ ਪ੍ਰਧਾਨ ਮੰਤਰੀ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਚਾਰ ਵਾਰ ਬੈਠਕ ਕਰ ਚੁੱਕੇ ਹਨ।


ਮੀਟਿੰਗ ਵਿੱਚ ਮੇਘਾਲਿਆ ਦੇ ਮੁੱਖ ਮੰਤਰੀ ਕੋਨਾਰਡ ਸੰਗਮਾ ਨੇ ਕਿਹਾ ਕਿ 3 ਮਈ ਤੋਂ ਬਾਅਦ ਵੀ ਰਾਜ ਵਿੱਚ ਤਾਲਾਬੰਦੀ ਜਾਰੀ ਰਹੇਗੀ। ਉਨ੍ਹਾਂ ਟਵੀਟ ਕੀਤਾ ਕਿ 3 ਮਈ ਤੋਂ ਬਾਅਦ ਮੇਘਾਲਿਆ ਵਿੱਚ ਲਾਗ-ਰਹਿਤ ਇਲਾਕੇ ਵਜੋਂ ਦਰਸਾਏ ਗਏ ‘ਗ੍ਰੀਨ ਜ਼ੋਨ’ ਨੂੰ ਤਾਲਾਬੰਦੀ ਤੋਂ ਅੰਸ਼ਕ ਤੌਰ ‘ਤੇ ਛੋਟ ਦਿੱਤੀ ਜਾਵੇਗੀ।

 

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਫੈਲਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਮੋਦੀ ਨੇ 25 ਮਾਰਚ ਤੋਂ ਦੇਸ਼ ਵਿੱਚ ਦੋ-ਗੇੜਾਂ ਵਿੱਚ ਲੌਕਡਾਊਨ ਲਾਗੂ ਕੀਤਾ ਹੈ। ਇਸ ਦੇ ਤਹਿਤ ਪਹਿਲੇ ਗੇੜ ਵਿੱਚ 24 ਮਾਰਚ ਨੂੰ 21 ਦਿਨਾਂ ਅਤੇ ਦੂਜੇ ਗੇੜ ਵਿੱਚ 14 ਅਪ੍ਰੈਲ ਨੂੰ ਤਿੰਨ ਮਈ ਤੱਕ 19 ਦਿਨ ਦੇ ਦੇਸ਼ ਵਿਆਪੀ ਲੌਕਡਾਊਨ ਦਾ ਐਲਾਨ ਕੀਤਾ ਸੀ।


ਸੂਤਰਾਂ ਅਨੁਸਾਰ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਉਨ੍ਹਾਂ ਦੇ ਰਾਜ ਵਿੱਚ ਕੋਰੋਨਾ ਦੀ ਮੌਜੂਦਾ ਸਥਿਤੀ ਅਤੇ ਤਾਲਾਬੰਦੀ ਦੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ। ਇਸ ਸਮੇਂ ਦੌਰਾਨ, ਪੜਾਅਵਾਰ ਤਰੀਕੇ ਨਾਲ ਦੇਸ਼ ਨੂੰ ਤਾਲਾਬੰਦੀ ਤੋਂ ਬਾਹਰ ਲਿਆਉਣ ਦੇ ਉਪਰਾਲਿਆਂ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਗਏ।


....

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: PM Narendra Modi to Chief Ministers need to strengthen economic activities combat Covid19 coronavirus