ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਦਾ ਕੋਰੋਨਾ 'ਤੇ ਟਵੀਟ- ਕੇਂਦਰੀ ਮੰਤਰੀ ਵਿਦੇਸ਼ ਨਹੀਂ ਜਾਣਗੇ, ਤੁਸੀਂ ਵੀ ਕਰੋ ਪਰਹੇਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਸਬੰਧੀ ਦੋ ਟਵੀਟ ਕੀਤੇ ਹਨ। ਪਹਿਲੇ ਟਵੀਟ ਵਿੱਚ ਪੀਐਮ ਮੋਦੀ ਨੇ ਕਿਹਾ ਹੈ ਕਿ ਸਰਕਾਰ ਕੋਵਿਡ -19 (ਕੋਰੋਨਾ ਵਾਇਰਸ) ਦੀ ਸਥਿਤੀ ਤੋਂ ਪੂਰੀ ਤਰ੍ਹਾਂ ਸੁਚੇਤ ਹੈ। ਸਾਰੇ ਮੰਤਰਾਲਿਆਂ ਅਤੇ ਸੂਬਿਆਂ ਵਿੱਚ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਗਏ ਹਨ। ਇਹ ਪੜਾਅ ਵਿਆਪਕ ਹਨ, ਵੀਜ਼ਾ ਮੁਅੱਤਲ ਕਰਨ ਤੋਂ ਲੈ ਕੇ ਸਿਹਤ ਸੰਭਾਲ ਦੀ ਸਮਰੱਥਾ ਵਧਾਉਣ ਤੱਕ ਸ਼ਾਮਲ ਹੈ।


 

 

ਇਕ ਹੋਰ ਟਵੀਟ ਵਿੱਚ, ਪੀਐਮ ਮੋਦੀ ਨੇ ਦਹਿਸ਼ਤ ਨੂੰ ਕਹੋ ਨਾਂਹ, ਬਚਾਅ ਨੂੰ ਹਾਂ। ਕੇਂਦਰ ਸਰਕਾਰ ਦਾ ਕੋਈ ਵੀ ਮੰਤਰੀ ਆਉਣ ਵਾਲੇ ਦਿਨਾਂ ਵਿੱਚ ਵਿਦੇਸ਼ ਯਾਤਰਾ ਨਹੀਂ ਕਰੇਗਾ। ਮੈਂ ਆਪਣੇ ਦੇਸ਼ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਗ਼ੈਰ ਜ਼ਰੂਰੀ ਯਾਤਰਾ ਤੋਂ ਬਚਣ। ਅਸੀਂ ਵੱਡੇ ਇਕੱਠਾਂ ਤੋਂ ਪਰਹੇਜ਼ ਕਰਕੇ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਦੇ ਹਾਂ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Narendra modi tweet on Coronavirus Say No to Panic and Say Yes to Precautions