ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਛੱਡਣਾ ਚਾਹੁੰਦੇ ਨੇ PMO ਦਫ਼ਤਰ

ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਮੁੱਖ ਸੱਕਤਰ ਨ੍ਰਿਪੇਂਦਰ ਮਿਸ਼ਰਾ ਨੇ ਖੁੱਦ ਨੂੰ ਆਪਣੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਇੱਛਾ ਜ਼ਾਹਰ ਕੀਤੀ ਹੈ। ਸਰਕਾਰ ਦੇ ਪ੍ਰਮੁੱਖ ਬੁਲਾਰੇ ਸਿਨਤਾਂਸ਼ੁ ਕਾਰ ਨੇ ਕਿਹਾ ਕਿ ਪੀਐਮ ਮੋਦੀ ਨੇ ਮਿਸ਼ਰਾ ਨੂੰ ਦੋ ਹਫ਼ਤਿਆਂ ਲਈ ਅਹੁਦੇ ‘ਤੇ ਬਣੇ ਰਹਿਣ ਲਈ ਕਿਹਾ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਉਨ੍ਹਾਂ ਕਿਹਾ ਕਿ ਸਾਬਕਾ ਕੈਬਨਿਟ ਸਕੱਤਰ ਪੀ.ਕੇ. ਸਿਨਹਾ ਨੂੰ ਪ੍ਰਧਾਨ ਮੰਤਰੀ ਨੇ ਵਿਸ਼ੇਸ਼ ਜ਼ਿੰਮੇਵਾਰੀ ਅਧਿਕਾਰੀ (ਓਐਸਡੀ) ਨਿਯੁਕਤ ਕੀਤਾ ਹੈ। ਨ੍ਰਿਪੇਂਦਰ ਮਿਸ਼ਰਾ ਸਾਲ 2014 ਤੋਂ ਪ੍ਰਧਾਨ ਮੰਤਰੀ ਦਫਤਰ ਵਿੱਚ ਮੋਦੀ ਦੇ ਨਾਲ ਹਨ।

 

ਆਪਣੇ ਪ੍ਰਮੁੱਖ ਸਕੱਤਰ ਨ੍ਰਿਪੇਂਦਰ ਮਿਸ਼ਰਾ ਦੇ ਅਹੁਦਾ ਛੱਡਣ ਦਾ ਫੈਸਲਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਦ ਸਾਲ 2014 ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਮੈਂ ਨਵਾਂ ਆਇਆ ਸੀ ਤਾਂ ਇਨ੍ਹਾਂ ਸਾਬਕਾ ਨੌਕਰਸ਼ਾਹਾਂ ਨੇ ਮੈਨੂੰ ਬਹੁਤ ਕੁਝ ਸਿਖਾਇਆ।

 

ਪ੍ਰਧਾਨ ਮੰਤਰੀ ਨੇ ਮਿਸ਼ਰਾ ਨੂੰ ਉਨ੍ਹਾਂ ਦੇ ਜੀਵਨ ਦੇ ਨਵੇਂ ਪੜਾਅ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪੀਐਮ ਮੋਦੀ ਨੇ ਟਵੀਟ ਕੀਤਾ, ''ਨ੍ਰਿਪੇਂਦਰ ਮਿਸ਼ਰਾ ਉਨ੍ਹਾਂ ਉੱਤਮ ਅਧਿਕਾਰੀਆਂ 'ਚੋਂ ਇਕ ਹਨ ਜਿਨ੍ਹਾਂ ਨੂੰ ਲੋਕ ਨੀਤੀ ਅਤੇ ਪ੍ਰਸ਼ਾਸਨ ਬਾਰੇ ਡੂੰਘੀ ਸਮਝ ਹੈ। ਜਦੋਂ ਉਹ 2014 ਚ ਦਿੱਲੀ ਚ ਨਵਾਂ ਸੀ ਤਾਂ ਉਨ੍ਹਾਂ ਨੇ ਮੈਨੂੰ ਬਹੁਤ ਸਾਰੀਆਂ ਚੀਜ਼ਾਂ ਸਿਖਾਈਆਂ ਤੇ ਉਨ੍ਹਾਂ ਦਾ ਮਾਰਗ ਦਰਸ਼ਨ ਹਮੇਸ਼ਾ ਮਹੱਤਵਪੂਰਣ ਰਹੇਗਾ।’

 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਵਿਚ ਸੇਵਾ ਨਿਭਾਉਣ ਅਤੇ ਭਾਰਤ ਦੀ ਵਿਕਾਸ ਦੀ ਕਹਾਣੀ ਚ ਅਟੱਲ ਯੋਗਦਾਨ ਪਾਉਣ ਲਈ ਪੰਜ ਸਾਲ ਤਨਦੇਹੀ ਅਤੇ ਲਗਨ ਨਾਲ ਕੰਮ ਕਰਨ ਤੋਂ ਬਾਅਦ ਮਿਸ਼ਰਾ ਆਪਣੀ ਜ਼ਿੰਦਗੀ ਦੇ ਇਕ ਨਵੇਂ ਪੜਾਅ ਵੱਲ ਕਦਮ ਵਧਾ ਰਹੇ ਹਨ। ਉਨ੍ਹਾਂ ਦੇ ਭਵਿੱਖ ਦੇ ਕਦਮਾਂ ਲਈ ਮੇਰੀਆਂ ਸ਼ੁੱਭਕਾਮਨਾਵਾਂ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਮਿਸ਼ਰਾ ਵਲੋਂ ਖੁੱਦ ਨੂੰ ਫਰਜ਼ਾਂ ਤੋਂ ਮੁਕਤ ਕਰਨ ਦੀ ਇੱਛਾ ਜ਼ਾਹਰ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਦੋ ਹਫ਼ਤਿਆਂ ਲਈ ਅਹੁਦੇ ‘ਤੇ ਰਹਿਣ ਲਈ ਕਿਹਾ ਹੈ। ਸਾਬਕਾ ਕੈਬਨਿਟ ਸਕੱਤਰ ਪੀ ਕੇ ਸਿਨਹਾ ਨੂੰ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਵਿਸ਼ੇਸ਼ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM principal secretary wants to leave PMO