ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਈਡੀ ਨੇ ਪੀਐਮਸੀ ਘੁਟਾਲੇ ’ਚ 3830 ਕਰੋੜ ਦੀ ਜਾਇਦਾਦ ਕੀਤੀ ਜ਼ਬਤ

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ (ਪੀ.ਐੱਮ.ਸੀ.) ਬੈਂਕ ਮਨੀ ਲਾਂਡਰਿੰਗ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ 3830 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਇਨ੍ਹਾਂ ਵਿੱਚ ਪ੍ਰਾਈਵੇਟ ਜੈੱਟ ਅਤੇ ਸਮੁੰਦਰੀ ਜਹਾਜ਼ ਸ਼ਾਮਲ ਹਨ।

 

ਕੇਂਦਰੀ ਜਾਂਚ ਏਜੰਸੀ ਨੇ ਕਿਹਾ ਕਿ ਉਹ ਹਾਊਸਿੰਗ ਡਿਵੈਲਪਮੈਂਟ ਐਂਡ ਇਨਫਰਾਸਟਰੱਕਚਰ ਲਿਮਟਿਡ (ਐਚ.ਡੀ.ਆਈ.ਐਲ.), ਇਸਦੇ ਪ੍ਰਮੋਟਰਾਂ, ਪੀ.ਐੱਮ.ਸੀ. ਬੈਂਕ ਦੇ ਅਧਿਕਾਰੀਆਂ ਅਤੇ ਹੋਰਾਂ ਦੀਆਂ ਜਾਇਦਾਦਾਂ ਦੀ ਕੀਮਤ ਜਾਂਚ ਰਹੀ ਹੈ। ਜਿਹੜੀਆਂ ਜਾਇਦਾਦਾਂ ਦੀ ਪਛਾਣ ਕੀਤੀ ਗਈ ਹੈ, ਨੂੰ ਜਲਦੀ ਹੀ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਦੇ ਅਧੀਨ ਜ਼ਬਤ ਕਰ ਲਿਆ ਜਾਵੇਗਾ।

 

ਈਡੀ ਅਧਿਕਾਰੀਆਂ ਦੇ ਅਨੁਸਾਰ ਜ਼ਬਤ, ਫਰੀਜ਼ ਅਤੇ ਪਛਾਣੀ ਗਈ ਚੱਲ ਚੱਲ ਅਤੇ ਅਚੱਲ ਜਾਇਦਾਦਾਂ ਦਾ ਕੁੱਲ ਕੀਮਤ 3830 ਕਰੋੜ ਰੁਪਏ ਤੋਂ ਵੱਧ ਹੈ। ਇਨ੍ਹਾਂ ਵਿੱਚ ਮੁੰਬਈ ਵਿੱਚ ਸਥਿਤ 80 ਜਾਇਦਾਦਾਂ ਦੀ ਕੀਮਤ ਸ਼ਾਮਲ ਨਹੀਂ ਹੈ। ਜ਼ਬਤ ਕੀਤੀ ਗਈ ਜਾਇਦਾਦ ਚ ਐਚ.ਡੀ.ਆਈ.ਐੱਲ ਦੇ ਚੇਅਰਮੈਨ ਰਾਕੇਸ਼ ਵਧਾਵਨ ਦੀ ਰੋਲਸ ਰਾਇਸ, ਬੈਂਟਲੇ ਅਤੇ ਰੇਂਜ ਰੋਵਰ ਸਮੇਤ 10 ਕਾਰਾਂ ਸ਼ਾਮਲ ਹਨ। ਵਧਾਵਨ ਦੀ ਮਾਲਕੀ ਵਾਲੀ ਪ੍ਰਵੇਲੇਜ ਏਅਰਵੇਜ਼ ਪ੍ਰਾਈਵੇਟ ਲਿਮਟਿਡ ਦੇ ਦੋ ਹਵਾਈ ਜਹਾਜ਼ ਵੀ ਜ਼ਬਤ ਕੀਤੇ ਗਏ ਹਨ।

 

ਇਸ ਤੋਂ ਇਲਾਵਾ ਹੁਣ ਤੱਕ 66 ਕਰੋੜ ਰੁਪਏ ਦੇ ਗਹਿਣੇ ਵੀ ਜ਼ਬਤ ਕੀਤੇ ਜਾ ਚੁੱਕੇ ਹਨ। ਈਡੀ ਦਾ ਕਹਿਣਾ ਹੈ ਕਿ ਜੁਰਮ ਨਾਲ ਜੁੜੀ ਬਾਕੀ ਰਕਮ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਈਡੀ ਨੇ ਮੁੰਬਈ ਪੁਲਿਸ ਦੇ ਆਰਥਿਕ ਅਪਰਾਧ ਸ਼ਾਖਾ ਦੀ ਐਫਆਈਆਰ ਦੇ ਅਧਾਰ ਤੇ ਕੇਸ ਦਰਜ ਕੀਤਾ ਸੀ, ਜਿਸ ਤੋਂ ਬਾਅਦ ਇਸ ਮਹੀਨੇ ਦੇ ਸ਼ੁਰੂ ਵਿੱਚ ਕਈ ਛਾਪੇ ਮਾਰੇ ਗਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PMC scam : ED seized assets worth 3830 crores