ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

JNUSU ਪ੍ਰਧਾਨ ਆਈਸ਼ੀ ਘੋਸ਼ ਸਮੇਤ 22 ਲੋਕਾਂ ਵਿਰੁੱਧ ਪੁਲਿਸ ਨੇ ਦਰਜ ਕੀਤਾ ਮਾਮਲਾ

ਦਿੱਲੀ ਪੁਲਿਸ ਨੇ ਸ਼ੁੱਕਰਵਾਰ ਤੇ ਸਨਿੱਚਰਵਾਰ ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) ਪ੍ਰਸ਼ਾਸਨ ਵੱਲੋਂ ਸ਼ਿਕਾਇਤ ਮਿਲਣ ਤੋਂ ਬਾਅਹ ਦੋ ਮਾਮਲੇ ਦਰਜ ਕੀਤੇ ਹਨ। ਇਨ੍ਹਾਂ ਐਫਆਈਆਰ 'ਚ ਜੇ.ਐਨ.ਯੂ. ਦੇ 22 ਵਿਦਿਆਰਥੀ ਆਗੂਆਂ ਦੇ ਨਾਂ ਹਨ। ਪੁਲਿਸ ਛੇਤੀ ਹੀ ਇਨ੍ਹਾਂ ਵਿਦਿਆਰਥੀਆਂ ਨੂੰ ਪੁੱਛਗਿੱਛ ਲਈ ਬੁਲਾਏਗੀ।
 

ਸ਼ੁੱਕਰਵਾਰ ਤੇ ਸਨਿੱਚਰਵਾਰ ਨੂੰ ਵੀ ਵਿਦਿਆਰਥੀਆਂ ਨੇ ਜੇ.ਐਨ.ਯੂ. ਅੰਦਰ ਹੰਗਾਮਾ ਕੀਤਾ। ਜੇ.ਐਨ.ਯੂ. ਪ੍ਰਸ਼ਾਸਨ ਨੇ ਹੰਗਾਮਾ ਕਰਨ ਵਾਲੇ ਇਨ੍ਹਾਂ 22 ਵਿਦਿਆਰਥੀਆਂ ਵਿਰੁੱਧ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਹੋਸਟਲ 'ਚ ਮਾਰਕੁੱਟ ਦੌਰਾਨ ਜੇ.ਐਨ.ਯੂ. ਪ੍ਰਸ਼ਾਸਨ ਵੱਲੋਂ ਪੁਲਿਸ ਨੂੰ ਚਿੱਠੀ ਲਿਖ ਕੇ ਕੈਂਪਸ ਅੰਦਰ ਹੋ ਰਹੀ ਹਿੰਸਾ ਅਤੇ ਕਾਨੂੰਨ ਵਿਵਸਥਾ ਨੂੰ ਕਾਬੂ ਕਾਰਨ ਦੀ ਅਪੀਲ ਕੀਤੀ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਕੈਂਪਸ 'ਚ ਵਾਧੂ ਪੁਲਿਸ ਫੋਰਸ ਬੁਲਾਈ ਅਤੇ ਹਾਲਾਤ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ।
 

ਉੱਤਰੀ ਵਸੰਤਕੁੰਜ ਥਾਣੇ 'ਚ ਸੋਮਵਾਰ ਨੂੰ ਜੇ.ਐਨ.ਯੂ. ਹਿੰਸਾ ਮਾਮਲੇ 'ਚ ਜੇ.ਐਨ.ਯੂ.ਐਸ.ਯੂ. ਦੀ ਪ੍ਰਧਾਨ ਆਈਸ਼ੀ ਘੋਸ਼, ਵਿਵੇਕ ਕੁਮਾਰ, ਗੌਤਮ ਸ਼ਰਮਾ, ਗੀਤਾ ਕੁਮਾਰੀ, ਸਾਕੇਤ ਮੂਲ, ਸਤੀਸ਼ ਯਾਦਵ, ਰਾਜੂ ਕੁਮਾਰ, ਚੁਨਮੁਨ ਯਾਦਵ, ਕਾਮਰਾਨ, ਮਾਨਸ ਕੁਮਾਰ, ਦੋਲਨ ਅਤੇ ਸਾਰਿਕਾ ਚੌਧਰੀ ਸਮੇਤ 22 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਗਏ ਹਨ।
 

ਜ਼ਿਕਰਯੋਗ ਹੈ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ’ਚ ਐਤਵਾਰ ਸ਼ਾਮੀਂ ਵਿਦਿਆਰਥੀ ਜੱਥੇਬੰਦੀਆਂ ਵਿਚਾਲੇ ਹੋਈਆਂ ਝੜਪਾਂ ਤੋਂ ਬਾਅਦ ਨਕਾਬਪੋਸ਼ਾਂ ਨੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਸੀ। ਇਸ 'ਚ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਈਸ਼ੀ ਘੋਸ਼ ਅਤੇ ਜਨਰਲ ਸਕੱਤਰ ਸਮੇਤ 28 ਜਣੇ ਜ਼ਖਮੀ ਹੋਏ ਸਨ। ਹੰਗਾਮਾਕਾਰੀਆਂ ਨੇ ਯੂਨੀਵਰਸਿਟੀ 'ਚ ਭੰਨਤੋੜ ਕੀਤੀ, ਜਿਸ ਪਿੱਛੋਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਪੁਲਿਸ ਸੱਦਣੀ ਪਈ। ਜੇ.ਐਨ.ਯੂ.ਐਸ.ਯੂ. ਦੀ ਪ੍ਰਧਾਨ ਆਇਸ਼ੀ ਘੋਸ਼ ਦੇ ਸਿਰ 'ਚ ਸੱਟ ਲੱਗੀ ਹੈ। ਖੱਬੇਪੱਖੀ ਪ੍ਰਭਾਵ ਵਾਲੀ ਜਵਾਹਰ ਲਾਲ ਨਹਿਰੂ ਸਟੂਡੈਂਸ ਯੂਨੀਅਨ ਅਤੇ ਏਬੀਵੀਪੀ ਨੇ ਇਕ-ਦੂਜੇ 'ਤੇ ਹਿੰਸਾ ਤੇ ਮਾਰਕੁੱਟ ਕਰਨ ਦਾ ਦੋਸ਼ ਲਾਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Police File FIR against 22 student leaders including JNUSU President Aishe Ghosh for JNU Violence