ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਹਿੰਸਾ 'ਚ ਸ਼ਾਮਲ 106 ਲੋਕ ਗ੍ਰਿਫ਼ਤਾਰ, 18 FIR ਦਰਜ: ਪੁਲਿਸ

ਉੱਤਰ-ਪੂਰਬੀ ਦਿੱਲੀ ਵਿੱਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਭੜਕੀ ਹਿੰਸਾ ਵਿੱਚ ਕਥਿਤ ਤੌਰ 'ਤੇ ਸ਼ਾਮਲ 106 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਤਕ ਕੁੱਲ 18 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਵਧੀਕ ਪੁਲਿਸ ਕਮਿਸ਼ਨਰ (ਅਪਰਾਧ) ਮਨਦੀਪ ਸਿੰਘ ਰੰਧਾਵਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੁਸੀਬਤ ਵਿੱਚ ਫਸੇ ਲੋਕ ਹੈਲਪਲਾਈਨ ਨੰਬਰ ‘ਤੇ ਵੀ ਜਾਣਕਾਰੀ ਭੇਜ ਸਕਦੇ ਹਨ।

 

ਮਨਦੀਪ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੁੱਧਵਾਰ ਨੂੰ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਅਤੇ ਉੱਤਰ-ਪੂਰਬੀ ਦਿੱਲੀ ਤੋਂ ਆਉਣ ਵਾਲੀ ਪੀਸੀਆਰ ਕਾਲ ਵੀ ਘੱਟ ਗਈ ਹੈ।

 

ਉਨ੍ਹਾਂ ਕਿਹਾ ਕਿ ਮੁਸੀਬਤ ਵਿੱਚ ਫਸੇ ਲੋਕਾਂ ਨਾਲ ਸੰਪਰਕ ਕਰਨ ਲਈ ਪੁਲਿਸ ਨੇ ਦੋ ਹੈਲਪਲਾਈਨ ਨੰਬਰ - 011-22829334, 22829335 ਜਾਰੀ ਕੀਤੇ ਹਨ।

 

ਸਿਟੀਜ਼ਨਸ਼ਿਪ ਸੋਧ ਐਕਟ ਦਾ ਸਮਰਥਨ ਕਰਨ ਵਾਲੇ ਅਤੇ ਵਿਰੋਧ ਕਰਨ ਵਾਲਿਆਂ ਨੇ ਉੱਤਰ ਪੂਰਬੀ ਦਿੱਲੀ ਨੂੰ ਅੱਗ ਲਾ ਦਿੱਤੀ। ਪਿਛਲੇ ਤਿੰਨ ਦਿਨਾਂ ਤੋਂ ਉੱਤਰ ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿਚ ਹੋਈ ਹਿੰਸਾ ਵਿਚ ਹੁਣ ਤੱਕ 22 ਲੋਕਾਂ ਦੀ ਜਾਨ ਚਲੀ ਗਈ ਹੈ, ਜਿਨ੍ਹਾਂ ਵਿਚ ਇਕ ਪੁਲਿਸ ਕਰਮਚਾਰੀ ਵੀ ਸ਼ਾਮਲ ਹੈ।

 

ਐਤਵਾਰ ਤੋਂ ਜਾਰੀ ਹਿੰਸਾ ਵਿੱਚ 250 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚ 56 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਹਨ। ਸਿਟੀਜ਼ਨਸ਼ਿਪ ਸੋਧ ਐਕਟ ਦੇ ਕਾਰਨ ਉੱਤਰ ਪੂਰਬੀ ਦਿੱਲੀ ਯਾਨੀ ਜਾਫਰਾਬਾਦ, ਮੌਜਪੁਰ, ਬਾਬਰਪੁਰ ਅਤੇ ਚਾਂਦਬਾਗ਼ ਵਿੱਚ ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਲਗਾਤਾਰ ਹਿੰਸਾ ਹੋਈ, ਜਿਸ ਕਾਰਨ ਪ੍ਰਸ਼ਾਸਨ ਨੇ ਧਾਰਾ 144 ਲਾਗੂ ਕਰ ਦਿੱਤੀ ਹੈ ਅਤੇ ਭਾਰੀ ਪੁਲਿਸ ਤਾਇਨਾਤ ਕੀਤੀ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Police said 106 people arrested and 18 FIR filed in connection with Delhi violence