ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਹਿੰਸਾ ਦੀ ਜਾਂਚ ਲਈ SIT ਗਠਤ, ਸਾਰੇ ਮਾਮਲੇ ਤਬਦੀਲ

ਉੱਤਰ-ਪੂਰਬੀ ਦਿੱਲੀ ਵਿੱਚ ਹੋਈ ਹਿੰਸਾ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਇਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਗਈ ਹੈ। ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਦੇ ਅਧੀਨ ਦੋ ਐਸਆਈਟੀਜ਼ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੀ ਅਗਵਾਈ ਡੀਸੀਪੀ ਜੋਏ ਟਿਰਕੀ ਅਤੇ ਡੀਸੀਪੀ ਰਾਜੇਸ਼ ਦੇਵ ਕਰਨਗੇ। ਇਸ ਤੋਂ ਇਲਾਵਾ, ਦਿੱਲੀ ਹਿੰਸਾ ਵਿੱਚ ਦਰਜ ਸਾਰੀਆਂ ਐਫਆਈਆਰਜ਼ ਐਸਆਈਟੀ ਨੂੰ ਤਬਦੀਲ ਕਰ ਦਿੱਤੀਆਂ ਗਈਆਂ ਹਨ।

 

 

 

ਦੱਸ ਦੇਈਏ ਕਿ ਸੋਧੇ ਹੋਏ ਸਿਟੀਜ਼ਨਸ਼ਿਪ ਐਕਟ (ਸੀ.ਏ.ਏ.) ਕਾਰਨ ਉੱਤਰ ਪੂਰਬੀ ਦਿੱਲੀ ਵਿੱਚ ਫਿਰਕੂ ਹਿੰਸਾ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ 37 ਹੋ ਗਈ ਹੈ। ਇਹ ਗਿਣਤੀ ਬੁੱਧਵਾਰ ਤੱਕ 27ਸੀ, ਜਿਨ੍ਹਾਂ ਵਿਚੋਂ 25 ਲੋਕਾਂ ਦੀ ਮੌਤ ਦਿਲਸ਼ਾਦ ਗਾਰਡਨ ਸਥਿਤ ਜੀਟੀਬੀ ਹਸਪਤਾਲ ਵਿੱਚ ਮੌਤ ਹੋਈ ਸੀ।।ਦਿੱਲੀ ਸਿਹਤ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਜੀਟੀਬੀ ਹਸਪਤਾਲ ਵਿੱਚ ਪੰਜ ਅਤੇ ਐਲਐਨਜੇਪੀ ਵਿੱਚ ਇੱਕ ਹੋਰ ਦੀ ਮੌਤ ਹੋ ਗਈ।

 

ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਮੁਆਵਜ਼ੇ ਦਾ ਐਲਾਨ

ਦਿੱਲੀ ਸਰਕਾਰ ਨੇ ਦਿੱਲੀ ਹਿੰਸਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਦਿੱਲੀ ਸਰਕਾਰ ਉੱਤਰ-ਪੂਰਬੀ ਦਿੱਲੀ ਵਿੱਚ ਹਿੰਸਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕੋਈ ਜ਼ਖ਼ਮੀ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਉਂਦਾ ਹੈ ਤਾਂ ਸਾਰਾ ਖ਼ਰਚਾ ਦਿੱਲੀ ਸਰਕਾਰ ਸਹਿਣ ਕਰੇਗੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Police sets up two Crime Branch special teams to probe north-east Delhi riots