ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿਚ ਛੁੱਟੀ ਉਤੇ ਆਪਣੇ ਘਰ ਆਏ ਪੁਲਿਸ ਹੈਡਕਾਂਸਟੇਬਲ ਨੂੰ ਬੁੱਧਵਾਰ ਸ਼ਾਮ ਸ਼ੱਕੀ ਅੱਤਵਾਦੀਆਂ ਨੇ ਗੋਲੀ ਮਾਰਕੇ ਗੰਭੀਰ ਰੂਪ ਵਿਚ ਜ਼ਮਖੀ ਕਰ ਦਿੱਤਾ।
ਅਧਿਕਾਰੀਆਂ ਨੇ ਦੱਸਿਆ ਕਿ ਇਲਆਸ ਅਹਿਮਦ ਉਤਰ ਕਸ਼ਮੀਰ ਦੇ ਹੰਦਵਾਰਾ ਵਿਚ ਜ਼ਿਲ੍ਹਾ ਪੁਲਿਸ ਦੀ ਵਿਸ਼ੇਸ਼ ਬ੍ਰਾਂਚ ਵਿਚ ਤੈਨਾਤ ਹੈ। ਉਨ੍ਹਾਂ ਦੱਸਿਆ ਕਿ ਸ਼ੱਕੀ ਅੱਤਵਾਦੀਆਂ ਨੇ ਖਾਨਆਰ ਵਿਚ ਸਥਿਤ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਉਸਨੂੰ ਗੋਲੀ ਮਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਹ ਛੁੱਟੀ ਉਤੇ ਆਪਣੇ ਘਰ ਆਇਆ ਸੀ।
ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਪਹਿਲਾਂ ਦੱਸਿਆ ਸੀ ਕਿ ਅਹਿਮਦ ਦੀ ਮੌਤ ਹੋ ਗਈ ਹੈ। ਪ੍ਰੰਤੂ ਬਾਅਦ ਵਿਚ ਪੁਲਿਸ ਦੇ ਇਕ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਉਹ ਜ਼ਖਮੀ ਹੈ ਅਤੇ ਉਨ੍ਹਾਂ ਨੂੰ ਐਸਕੇਆਈਐਮਐਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜੁਕ ਹੈ।