ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਕੋਰੀਡੋਰ ਰਾਹੀਂ ਪਾਕਿ ਜਾਣ ਦੀ ਮਿਲੀ ਮਨਜ਼ੂਰੀ

ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੂੰ 9 ਨਵੰਬਰ ਨੂੰ ਕਰਤਾਰਪੁਰ ਕੋਰੀਡੋਰ ਰਾਹੀਂ ਪਾਕਿ ਜਾਣ ਦੀ ਮਨਜ਼ੂਰੀ ਮਿਲ ਗਈ ਹੈ। ਇਹ ਖ਼ਬਰ ਸੂਤਰਾਂ ਰਾਹੀਂ ਸਾਹਮਣੇ ਆਈ ਹੈ। ਨਿਊਜ਼ ਏਜੰਸੀ ਏਐੱਨਆਈ ਨੇ ਇਸ ਸਬੰਧੀ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਨੂੰ ਸਾਂਝਾ ਕੀਤਾ ਹੈ।   

 

 

 

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਵਿਦੇਸ਼ ਮੰਤਰਾਲੇ ਨੂੰ ਇੱਕ ਵਾਰ ਮੁੜ ਪੱਤਰ ਲਿਖ ਕੇ 9 ਨਵੰਬਰ ਨੂੰ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ। 

 

ਕਾਂਗਰਸ ਦੇ ਵਿਧਾਇਕ ਨੇ ਇੱਕ ਵਾਰ ਮੁੜ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਪੁੱਛਿਆ ਕਿ ਕੀ ਮੈਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਹੈ ਜਾਂ ਨਹੀਂ। ਦੱਸ ਦੇਈਏ ਕਿ ਸਿੱਧੂ ਨੇ ਪਹਿਲਾਂ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਪ੍ਰੋਗਰਾਮ ਵਿੱਚ ਜਾਣ ਲਈ ਦੋ ਚਿੱਠੀਆਂ ਲਿਖੀਆਂ ਸਨ।

 

ਨਿਊਜ਼ ਏਜੰਸੀ ਏਐਨਆਈ ਅਨੁਸਾਰ, ਸਿੱਧੂ ਨੇ 7 ਨਵੰਬਰ ਨੂੰ ਇੱਕ ਹੋਰ ਪੱਤਰ ਲਿਖ ਕੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੋਂ ਪਾਕਿਸਤਾਨ ਆਉਣ ਦੀ ਇਜਾਜ਼ਤ ਮੰਗੀ ਸੀ। 

 

ਪੱਤਰ ਵਿੱਚ ਲਿਖਿਆ ਗਿਆ ਸੀ ਕਿ ਕਈ ਵਾਰ ਯਾਦ ਦਿਵਾਉਣ ਦੇ ਬਾਵਜੂਦ, ਤੁਸੀਂ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ ਕਿ ਕੀ ਮੈਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਗਈ।

 


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ 9 ਨਵੰਬਰ ਨੂੰ ਦੂਜੀ ਵਾਰ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Political clearance has been granted to Navjot Singh Sidhu to travel through the Kartarpur Sahib Corridor