ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਨੂੰ ਮਿਲਣ ਗਏ । ਕੇਜਰੀਵਾਲ ਨੇ ਸ਼ੀਲਾ ਦੀਕਸ਼ਤ ਨੂੰ ਵਿਧਾਨਸਭਾ ਚੋਣਾਂ ਦੌਰਾਨ ਨਵੀਂ ਦਿੱਲੀ ਸੀਟ ਤੋਂ ਹਰਾਇਆ ਸੀ।
ਕੇਜਰੀਵਾਲ ਨੇ ਦੀਕਸ਼ਤ ਨਿਵਾਸ 'ਤੇ ਜਾ ਕੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਗਿੱਛ ਕੀਤੀ। ਸੀਨੀਅਰ ਕਾਂਗਰਸੀ ਨੇਤਾ ਅਤੇ ਤਿੰਨ ਵਾਰ ਦਿੱਲੀ ਦੀ ਮੁੱਖ ਮੰਤਰੀ ਰਹੀ ਸ਼ੀਲਾ ਦੀਕਸਤ ਕੁਝ ਸਮੇਂ ਤੋਂ ਬਿਮਾਰ ਹਨ ਅਤੇ ਡਾਕਟਰਾਂ ਨੇ ਸਰਜਰੀ ਦੀ ਸਲਾਹ ਦਿੱਤੀ ਹੈ।
ਕੇਜਰੀਵਾਲ ਨੇ ਟਵੀਟ ਕੀਤਾ, "ਮੈਂ ਸ਼ੀਲਾ ਜੀ ਦੀ ਸਿਹਤ ਬਾਰੇ ਪੁੱਛਗਿੱਛ ਕਰਨ ਲਈ ਗਿਆ,ਸ਼ੀਲਾ ਦੀਕਸ਼ਿਤ ਨੇ ਕਿਹਾ ਕਿ ਉਨ੍ਹਾਂ ਨੂੰ ਦਿਲ ਦੀ ਸਮੱਸਿਆ ਹੈ ਅਤੇ ਛੇਤੀ ਹੀ ਸਰਜਰੀ ਹੋ ਜਾਵੇਗੀ। 2013 ਦੀਆਂ ਵਿਧਾਨ ਸਭਾ ਚੋਣਾਂ ਵਿਚ ਕੇਜਰੀਵਾਲ ਦੇ ਹੱਥੋਂ ਦੀਕਸ਼ਤ ਨੂੰ ਹਾਰ ਕਾਰਨ ਝਟਕਾ ਲੱਗਿਆ ਸੀ।