ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਯੁੱਧਿਆ ਫ਼ੈਸਲੇ ਤੋਂ ਬਾਅਦ ਭਾਰਤ ’ਚ ਅੱਤਵਾਦੀ ਹਮਲੇ ਦਾ ਖ਼ਤਰਾ ਵਧਿਆ

ਅਯੁੱਧਿਆ ਫ਼ੈਸਲੇ ਤੋਂ ਬਾਅਦ ਭਾਰਤ ’ਚ ਅੱਤਵਾਦੀ ਹਮਲੇ ਦਾ ਖ਼ਤਰਾ ਵਧਿਆ

ਰਾਮ ਜਨਮ–ਭੂਮੀ ਅਤੇ ਬਾਬਰੀ ਮਸਜਿਦ ਵਿਵਾਦ ਉੱਤੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਧਿਆਨ ’ਚ ਰੱਖਦਿਆਂ ਪਿਛਲੇ 10 ਦਿਨਾਂ ਤੋਂ ਵੱਧ ਸਮੇਂ ਤੱਕ ਉਤਰ ਪ੍ਰਦੇਸ਼ ਸਰਕਾਰ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼–ਏ– ਮੁਹੰਮਦ ਦੀਆਂ ਸੂਬੇ ਵਿੱਚ ਸ਼ੱਕੀ ਹਰਕਤਾਂ ਬਾਰੇ ਚੌਕਸ ਕੀਤਾ ਗਿਆ ਸੀ।

 

 

ਹੁਣ ਕਈ ਸੁਰੱਖਿਆ ਏਜੰਸੀਆਂ ਨੇ ਸਰਕਾਰ ਨੂੰ ਵੱਡੇ ਅੱਤਵਾਦੀ ਹਮਲੇ ਲਈ ਸਾਵਧਾਨ ਕੀਤਾ ਹੈ। ਇੱਕ ਸੀਨੀਅਰ ਅਧਿਕਾਰੀ ਨੇ ਨਾਂਅ ਗੁਪਤ ਰੱਖੇ ਜਾਣ ਦੀ ਸ਼ਰਤ ’ਤੇ ਦੱਸਿਆ ਕਿ ਸਭ ਤੋਂ ਅਹਿਮ ਗੱਲ ਇਹ ਹੈ ਕਿ ਕਈ ਏਜੰਸੀਆਂ, ਜਿਨ੍ਹਾਂ ਵਿੱਚ – ਫ਼ੌਜ, ਰੀਸਰਚ ਐਂਡ ਐਨਾਲਿਸਿਸ ਵਿੰਗ (ਰਾੱਅ) ਅਤੇ ਇੰਟੈਲੀਜੈਂਸ ਬਿਊਰੋ (IB) ਸ਼ਾਮਲ ਹਨ; ਨੇ ਐਤਕੀਂ ਸਰਕਾਰ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਅੱਤਵਾਦੀ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ।

 

 

ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਹ ਅੱਤਵਾਦੀ ਖ਼ਤਰੇ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ। ਸਾਰੀਆਂ ਏਜੰਸੀਆਂ ਆਪੋ–ਆਪਣੇ ਪੱਧਰ ’ਤੇ ਅੱਤਵਾਦੀ ਹਮਲੇ ਨਾਲ ਜੁੜੇ ਇੱਕੋ ਨਤੀਜੇ ’ਤੇ ਪੁੱਜੀ ਹੈ।

 

 

ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਅੱਤਵਾਦੀ ਹਮਲਿਆਂ ਦੀ ਸੰਭਾਵਨਾ ਨਾਲ ਜੁੜੀਆਂ ਖ਼ਬਰਾਂ ਲਗਾਤਾਰ ਵਧਦੀਆਂ ਗਈਆਂ ਸਨ ਤੇ ਤਦ ਇਹ ਤੈਅ ਹੋ ਗਿਆ ਸੀ ਕਿ ਅਯੁੱਧਿਆ ਬਾਰੇ ਫ਼ੈਸਲਾ ਕਿਸੇ ਵੇਲੇ ਵੀ ਆ ਸਕਦਾ ਹੈ।

 

 

ਇੱਕ ਹੋਰ ਸੀਨੀਅਰ ਅਧਿਕਾਰੀ ਨੇ ਆਪਣਾ ਨਾਂਅ ਜਨਤਕ ਨਾ ਕਰਨ ਦੀ ਸ਼ਰਤ ’ਤੇ ਦੱਸਿਆ ਕਿ ਇਸ ਮਿਸ਼ਨ ਵਿੱਚ ਸਭ ਤੋਂ ਖ਼ਾਸ ਗੱਲ ਇਹ ਸੀ ਕਿ ਜ਼ਿਆਦਾਤਰ ਗੱਲਬਾਤ ‘ਡਾਰਕ ਵੈੱਬ’ ਰਾਹੀਂ ਕੀਤੀ ਗਈ; ਜੋ ਇਨਕ੍ਰਿਪਟਡ ਤੇ ਹੋਰ ਕੋਡ ਵੱਚ ਸੀ। ਸੁਰੱਖਿਆ ਏਜੰਸੀਆਂ ਨੂੰ ਉਸ ਨੂੰ ਤੋੜਨ ਵਿੱਚ ਬਹੁਤ ਮਿਹਨਤ ਕਰਨੀ ਪਈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Possibility of Terrorist attack increases after Ayodhya Verdict