ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰੱਗਿਆ ਠਾਕੁਰ ਵਿਵਾਦ: ਪ੍ਰੱਗਿਆ ਠਾਕੁਰ ਨੂੰ ਰੱਖਿਆ ਮੰਤਰਾਲੇ ਦੀ ਕਮੇਟੀ 'ਚ ਥਾਂ

ਕਾਂਗਰਸ ਨੇ ਕਿਹਾ, ਲੋਕਤੰਤਰ ਲਈ ਸਹੀ ਨਹੀਂ
 

ਮਾਲੇਗਾਂਵ ਵਿਸਫੋਟ ਮਾਮਲੇ ਵਿੱਚ ਦੋਸ਼ੀ ਅਤੇ ਭੋਪਾਲ ਤੋਂ ਭਾਜਪਾ ਸਾਂਸਦ ਪ੍ਰੱਗਿਆ ਸਿੰਘ ਠਾਕੁਰ ਨੂੰ ਰੱਖਿਆ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮਟੀ ਵਿੱਚ ਨਾਮਜ਼ਦ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਇੱਕ ਨਵਾਂ ਵਿਵਾਦ ਪੈਦਾ ਹੋ ਗਿਆ ਹੈ।


ਨਿਊਜ਼ ਏਜੰਸੀ ਆਈਐਨਐਸ ਦੇ ਅਨੁਸਾਰ, 21 ਮੈਂਬਰੀ ਸੰਸਦੀ ਕਮੇਟੀ ਦੀ ਅਗਵਾਈ ਕੇਂਦਰੀ ਸੁਰੱਖਿਆ ਮੰਤਰੀ ਰਾਜਨਾਥ ਸਿੰਘ ਕਰ ਰਹੇ ਹਨ। ਇਸ ਕਮੇਟੀ ਵਿੱਚ ਵਿਰੋਧੀ ਨੇਤਾ ਫਾਰੂਕ ਅਬਦੁਲਾ, ਟੀਐਮਸੀ ਕੇ ਸੌਗਾਤ ਰਾਏ, ਡੀਐਮਕੇ ਏ. ਰਾਜਾ ਅਤੇ ਐਨਸੀਪੀ ਮੁਖੀ ਸ਼ਰਦ ਪਵਾਰ ਵੀ ਹਨ।

 

ਕਾਂਗਰਸ ਨੇ ਇਸ ਬਾਰੇ ਭਾਜਪਾ ‘ਤੇ ਹਮਲਾ ਬੋਲਿਆ ਹੈ। ਕਾਂਗਰਸ ਦੇ ਸਕੱਤਰ ਪ੍ਰਣਬ ਝਾ ਨੇ ਆਈਏਐਨਐਸ ਨੂੰ ਦੱਸਿਆ ਕਿ ਇਹ ਵਿਅੰਗਾਤਮਕ ਗੱਲ ਹੈ ਕਿ ਅਜਿਹੇ ਵਿਅਕਤੀ ਨੂੰ ਸਰਕਾਰ ਦੁਆਰਾ ਰੱਖਿਆ ਕਮੇਟੀ ਵਿੱਚ ਜਗ੍ਹਾ ਦਿੱਤੀ ਗਈ ਹੈ। ਝਾ ਨੇ ਕਿਹਾ ਕਿ ਕੋਈ ਵੀ ਪਾਰਟੀ ਅਜਿਹੇ ਲੋਕਾਂ ਨੂੰ ਜਗ੍ਹਾ ਨਹੀਂ ਦਿੰਦੀ ਪਰ ਭਾਜਪਾ ਨੇ ਦਿੱਤੀ ਹੈ।

 

ਕਾਂਗਰਸੀ ਨੇਤਾ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਸਾਹਮਣੇ ਲਿਆਉਣਾ ਜਿਨ੍ਹਾਂ ਵਿਰੁਧ ਅਦਾਲਤ ਵਿੱਚ ਮੁਕੱਦਮਾ ਚੱਲ ਰਿਹਾ ਹੈ, ਲੋਕਤੰਤਰ ਲਈ ਸਹੀ ਨਹੀਂ ਹੈ। ਸੰਵਿਧਾਨ ਹਰ ਚੀਜ਼ ਦਾ ਮਾਰਗ ਦਰਸ਼ਨ ਨਹੀਂ ਕਰ ਸਕਦਾ, ਇਸ ਲਈ ਕੁਝ ਫੈਸਲੇ ਨੈਤਿਕਤਾ ਦੇ ਆਧਾਰ 'ਤੇ ਵੀ ਲਏ ਜਾਂਦੇ ਹਨ।

 

ਪ੍ਰੱਗਿਆ ਠਾਕੁਰ ਨੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਦਿੱਗਜ ਨੇਤਾ ਦਿਗਵਿਜੇ ਸਿੰਘ ਨੂੰ ਹਰਾਇਆ ਸੀ। ਜ਼ਿਕਰਯੋਗ ਹੈ ਕਿ ਪ੍ਰੱਗਿਆ ਸਿੰਘ ਠਾਕੁਰ ਦੇ ਬਿਆਨਾਂ ਕਾਰਨ ਕਈ ਵਾਰ ਵਿਵਾਦ ਖੜਾ ਹੋ ਚੁੱਕਾ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pragya Thakur Controversy Malegaon blast accused in defence ministry panel