ਲੋਕ ਸਭਾ ਵਿੱਚ ਭਾਜਪਾ ਦੇ ਸੰਸਦ ਮੈਂਬਰ ਪ੍ਰੱਗਿਆ ਠਾਕੁਰ (Pragya Thakur) ਦੇ ਵਿਵਾਦਤ ਬਿਆਨ ‘ਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੇ ਵੀਰਵਾਰ ਨੂੰ ਕਿਹਾ ਕਿ ਇਹ ਦੇਸ਼ ਦੀ ਸੰਸਦ ਦੇ ਇਤਿਹਾਸ ਦਾ ਇੱਕ ਦੁਖਦਾਈ ਦਿਨ ਹੈ।
Terrorist Pragya calls terrorist Godse, a patriot.
— Rahul Gandhi (@RahulGandhi) November 28, 2019
A sad day, in the history of
India’s Parliament.
ਉਨ੍ਹਾਂ ਨੇ ਟਵੀਟ ਕਰਦਿਆਂ ਕਿ ਪ੍ਰੱਗਿਆ ਦੀ ਵਿਵਾਦਤ ਟਿੱਪਣੀ ਦਾ ਹਵਾਲਾ ਦਿੰਦੇ ਹੋਏ ਕਿਹਾ, ‘ਅੱਤਵਾਦੀ ਪ੍ਰੱਗਿਆ ਨੇ ਅੱਤਵਾਦੀ ਗੌਡਸੇ ਨੂੰ ਦੇਸ਼ਭਗਤ ਕਿਹਾ ਸੀ। ਇਹ ਭਾਰਤ ਦੀ ਸੰਸਦ ਦੇ ਇਤਿਹਾਸ ਵਿੱਚ ਇਕ ਦੁਖਦਾਈ ਦਿਨ ਹੈ।'
Rahul Gandhi, Congress on BJP MP Pragya Singh Thakur's reported reference to Nathuram Godse as 'deshbhakt', in Lok Sabha: What she is saying, that is the heart of the RSS & BJP, what can I say? It cannot be hidden. I don't need to waste my time demanding action against that woman pic.twitter.com/dkZ2hMq2uD
— ANI (@ANI) November 28, 2019
ਭਾਜਪਾ ਨੇ ਪ੍ਰੱਗਿਆ ਦੇ ਬਿਆਨ ਦੀ ਕੀਤੀ ਨਿਖੇਧੀ
ਬੀਜੇਪੀ ਨੇ ਵੀਰਵਾਰ ਨੂੰ ਆਪਣੀ ਸੰਸਦ ਮੈਂਬਰ ਪ੍ਰੱਗਿਆ ਠਾਕੁਰ ਦੇ ਵਿਵਾਦਤ ਬਿਆਨ ਦੀ ਨਿਖੇਧੀ ਕੀਤੀ, ਜਿਸ ਨੇ ਮਹਾਤਮਾ ਗਾਂਧੀ ਦੀ ਹੱਤਿਆ ਕਰਨ ਵਾਲੇ ਨੱਥੂਰਾਮ ਗੋਡਸੇ ਦੀ ਪ੍ਰਸ਼ੰਸਾ ਕੀਤੀ ਸੀ।
ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇਪੀ ਨੱਡਾ ਨੇ ਕਿਹਾ ਕਿ ਪ੍ਰੱਗਿਆ ਸਿੰਘ ਠਾਕੁਰ ਨੂੰ ਰੱਖਿਆ ਮੰਤਰਾਲੇ ਦੀ ਸਲਾਹਕਾਰ ਕਮੇਟੀ ਤੋਂ ਹਟਾ ਦਿੱਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੂੰ ਇਸ ਸੈਸ਼ਨ ਵਿੱਚ ਸੰਸਦੀ ਪਾਰਟੀ ਦੀਆਂ ਮੀਟਿੰਗਾਂ ਵਿੱਚ ਹਿੱਸਾ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।