ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰੱਗਿਆ ਠਾਕੁਰ ਵਿਵਾਦ: ਨੱਥੂਰਾਮ ਗੋਡਸੇ ਨੂੰ 'ਦੇਸ਼ਭਗਤ' ਦੱਸਣ ਵਾਲੀ ਪ੍ਰੱਗਿਆ ਠਾਕੁਰ 'ਤੇ ਲਿਆ ਇਹ ਵੱਡਾ ਫ਼ੈਸਲਾ

ਭਾਜਪਾ ਦੀ ਸੰਸਦ ਮੈਂਬਰ ਪ੍ਰੱਗਿਆ ਠਾਕੁਰ 'ਤੇ ਇੱਕ ਵੱਡਾ ਫ਼ੈਸਲਾ ਲਿਆ ਹੈ। ਉਨ੍ਹਾਂ ਨੂੰ ਰੱਖਿਆ ਮੰਤਰਾਲੇ ਦੀ ਸਲਾਹਕਾਰ ਕਮੇਟੀ ਤੋਂ ਹਟਾ ਦਿੱਤਾ ਗਿਆ ਹੈ। ਇਹ ਜਾਣਕਾਰੀ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇਪੀ ਨੱਡਾ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦਿੱਤੀ।

 

ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇਪੀ ਨੱਡਾ ਨੇ ਕਿਹਾ ਕਿ ਪ੍ਰੱਗਿਆ ਸਿੰਘ ਠਾਕੁਰ ਨੂੰ ਰੱਖਿਆ ਮੰਤਰਾਲੇ ਦੀ ਸਲਾਹਕਾਰ ਕਮੇਟੀ ਤੋਂ ਹਟਾ ਦਿੱਤਾ ਜਾਵੇਗਾ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੂੰ ਇਸ ਸੈਸ਼ਨ ਵਿੱਚ ਸੰਸਦੀ ਪਾਰਟੀ ਦੀਆਂ ਮੀਟਿੰਗਾਂ ਵਿੱਚ ਹਿੱਸਾ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

 

 

 


ਜੇਪੀ ਨੱਡਾ ਨੇ ਬੁੱਧਵਾਰ ਨੂੰ ਪ੍ਰੱਗਿਆ ਠਾਕੁਰ ਦੇ ਉਸ ਬਿਆਨ ਦੀ ਨਿੰਦਾ ਕੀਤੀ ਕਿ ਨੱਥੂਰਾਮ ਗੋਡਸੇ ਨੂੰ ਸੰਸਦ ਵਿੱਚ ਰਾਸ਼ਟਰਭਗਤ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਭਾਜਪਾ ਅਜਿਹੇ ਬਿਆਨਾਂ ਅਤੇ ਵਿਚਾਰਧਾਰਾ ਦਾ ਸਮਰੱਥਨ ਨਹੀਂ ਕਰਦੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pragya Thakur removed from the consultative committee of defence