ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਕਾਸ਼ ਪੁਰਬ ‘ਤੇ ਗੁਰਦੁਆਰਾ ਬੇਰ ਸਾਹਿਬ ਵਿਖੇ ਸੰਗਤ ਦਾ ਆਉਣਾ ਲਗਾਤਾਰ ਜਾਰੀ

 

 

 

 

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਵਿਦੇਸ਼ ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪ੍ਰਕਾਸ ਪੁਰਬ ਮੌਕੇ ਸੰਗਤ ਦੇਸ਼ ਵਿਦੇਸ਼ ਤੋਂ ਸੁਲਤਾਨਪੁਰ ਲੋਧੀ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਧਰਤੀ ਉੱਤੇ ਪਹੁੰਚ ਰਹੀਆਂ ਹਨ। 


ਪ੍ਰਕਾਸ਼ ਪੁਰਬ ‘ਤੇ ਗੁਰਦੁਆਰਾ ਬੇਰ ਸਾਹਿਬ ਵਿਖੇ ਸੰਗਤ ਦਾ ਆਉਣਾ ਲਗਾਤਾਰ ਜਾਰੀ ਹੈ। ਸੰਗਤ ਨੂੰ ਇਥੇ ਪਹੁੰਚ ਕੇ ਮਾਨਸਿਕ ਸੰਤਸ਼ੁਟੀ ਮਿਲ ਰਹੀ ਹੈ। 

 

 

 

 


ਦੱਸਣਯੋਗ ਹੈ ਕਿ ਪੰਜਾਬ ਦੇ ਕਪੂਰਥਲਾ ਜਿਲ੍ਹੇ ਦਾ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ 14 ਵਰ੍ਹੇ ਰਹੇ। 

 

ਪੰਜਾਬ ਸਰਕਾਰ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਇੱਥੇ ਦੋ ਸਾਲਾਂ ਤੱਕ ਸਮੇਂ-ਸਮੇਂ `ਤੇ ਚੱਲਦੇ ਰਹਿਣਗੇ। ਦੇਸ਼-ਵਿਦੇਸ਼ ਦੇ 35 ਲੱਖ ਸ਼ਰਧਾਲੂਆਂ ਦੇ ਪੁੱਜਣ ਦਾ ਅਨੁਮਾਨ ਸੀ। ਇਸ ਲਈ 200 ਏਕੜ ਰਕਬੇ ਵਿੱਚ ‘ਪਿੰਡ ਬਾਬੇ ਨਾਨਕ ਦਾ` ਤਿਆਰ ਕੀਤਾ ਗਿਆ ਹੈ। ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ, ਜੀਵਨ ਤੇ ਸਿੱਖਿਆਵਾਂ ਬਾਰੇ ਸਭ ਕੁਝ ਪ੍ਰਦਰਸ਼ਨੀਆਂ ਆਦਿ ਰਾਹੀਂ ਦਰਸਾਇਆ ਗਿਆ ਹੈ। 


ਪੰਜਾਬ ਦੇ ਜਿਹੜੇ-ਜਿਹੜੇ ਪਿੰਡਾਂ `ਚ ਸ੍ਰੀ ਗੁਰੂ ਨਾਨਕ ਦੇਵ ਜੀ ਗਏ ਸਨ, ਉਨ੍ਹਾਂ ਸਾਰੇ ਪਿੰਡਾਂ ਤੇ ਸ਼ਹਿਰਾਂ ਨੂੰ ਇੱਕ ਨਵਾਂ ‘ਸ੍ਰੀ ਗੁਰੂ ਨਾਨਕ ਦੇਵ ਮਾਰਗ` ਤਿਆਰ ਕੀਤਾ ਗਿਆ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Prakash Prab is being celebrated all over the world