ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਣਬ ਮੁਖਰਜੀ ਵੋਟਿੰਗ ਨਾਲ ‘ਛੇੜਖਾਨੀ’ ਦੀਆਂ ਖ਼ਬਰਾਂ ਨੂੰ ਲੈ ਕੇ ਚਿੰਤਤ

ਪ੍ਰਣਬ ਮੁਖਰਜੀ ਵੋਟਿੰਗ ਨਾਲ ‘ਛੇੜਖਾਨੀ’ ਦੀਆਂ ਖ਼ਬਰਾਂ ਨੂੰ ਲੈ ਕੇ ਚਿੰਤਤ

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਈਵੀਐੱਮ ਵਿਵਾਦ (EVM Issue) ਨੂੰ ਲੈ ਕੇ ਮੰਗਲਵਾਰ ਨੂੰ ਆਖਿਆ ਕਿ ਉਹ ਵੋਟਰਾਂ ਦੇ ਫ਼ੈਸਲੇ ਨਾਲ ਕਥਿਤ ਛੇੜਖਾਨੀ ਦੀਆਂ ਖ਼ਬਰਾਂ ਨੂੰ ਲੈ ਕੇ ਫ਼ਿਕਰਮੰਦ ਹਨ। ਉਨ੍ਹਾਂ ਕਿਹਾ ਕਿ ਈਵੀਐੱਮ ਦੀ ਸੁਰੱਖਿਆ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ।

 

 

ਸਾਬਕਾ ਰਾਸ਼ਟਰਪਤੀ ਸ੍ਰੀ ਮੁਖਰਜੀ ਨੇ ਕਿਹਾ ਕਿ ਸੰਸਥਾਗਤ ਭਰੋਸੇਯੋਗਤਾ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਚੋਣ ਕਮਿਸ਼ਨ ਦੀ ਹੈ, ਉਸ ਨੂੰ ਸਾਰੀਆਂ ਅਟਕਲਬਾਜ਼ੀਆਂ ਖ਼ਤਮ ਕਰਨੀਆਂ ਚਾਹੀਦੀਆਂ ਹਨ।

 

 

ਇਸ ਤੋ਼ ਪਹਿਲਾਂ ਪ੍ਰਣਬ ਮੁਖਰਜੀ ਨੇ ਚੋਣ ਕਮਿ਼ਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਸ਼ਾਨਦਾਰ ਤਰੀਕੇ ਨਾਲ ਮੁਕੰਮਲ ਕੀਤੀਆਂ ਗਈਆਂ ਹਨ। ਸ੍ਰੀ ਮੁਖਰਜੀ ਦਾ ਇਹ ਬਿਆਨ ਅਜਿਹੇ ਵੇਲੇ ਆਇਆ ਹੈ, ਜਦੋਂ ਵਿਰੋਧੀ ਪਾਰਟੀਆਂ ਲਗਾਤਾਰ ਚੋਣ ਕਮਿਸ਼ਨ ਨੂੰ ਨਿਸ਼ਾਨਾ ਬਣਾ ਰਹੇ ਹਨ।

 

 

ਸ੍ਰੀ ਮੁਖਰਜੀ ਨੇ ਇੱਕ ਪੁਸਤਕ ਰਿਲੀਜ਼ ਸਮਾਰੋਹ ਮੌਕੇ ਕਿਹਾ ਕਿ ਪਹਿਲਾਂ ਚੋਣ ਕਮਿਸ਼ਨਰ ਸੁਕੁਮਾਰ ਸੇਨ ਦੇ ਸਮੇਂ ਤੋਂ ਲੈ ਕੇ ਮੌਜੂਦਾ ਚੋਣ ਕਮਿਸ਼ਨਰਾਂ ਤੱਕ ਸੰਸਥਾਨ ਨੇ ਬਹੁਤ ਵਧੀਆ ਤਰੀਕੇ ਨਾਲ ਕੰਮ ਕੀਤਾ ਹੈ।

 

 

ਉਨ੍ਹਾਂ ਕਿਹਾ ਕਿ ਕਾਰਜਪਾਲਿਕਾ ਤਿੰਨੇ ਕਮਿਸ਼ਨਰਾਂ ਨੂੰ ਨਿਯੁਕਤ ਕਰਦੀ ਹੈ ਤੇ ਉਹ ਆਪਣਾ ਕੰਮ ਵਧੀਆ ਤਰੀਕੇ ਨਾਲ ਕਰ ਰਹੇ ਹਨ। ਉਨ੍ਹਾਂ ਕਿਹਾਕਿ ਤੁਸੀਂ ਉਨ੍ਹਾਂ ਦੀ ਆਲੋਚਨਾ ਨਹੀਂ ਕਰ ਸਕਦੇ ਹਨ, ਇਹ ਚੋਣ ਦਾ ਸਹੀ ਰਵੱਈਆ ਹੈ।

 

 

ਚੇਤੇ ਰਹੇ ਕਿ ਸ੍ਰੀ ਮੁਖਰਜੀ ਦੀ ਇਸ ਟਿੱਪਣੀ ਤੋਂ ਇੱਕ ਦਿਨ ਪਹਿਲਾਂ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਚੋਣ ਕਮਿਸ਼ਨ ਦਾ ਆਤਮ–ਸਮਰਪਣ ਸੁਭਾਵ ਹੈ ਤੇ ਚੋਣ ਕਮਿਸ਼ਨ ਹੁਣ ਨਿਰਪੱਖ ਤੇ ਆਦਰਯੋਗ ਨਹੀਂ ਰਹਿ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pranab Mukherji is worried about alleged news on tampering of polling process