ਨਾਗਰਿਕਤਾ ਸੋਧ ਕਾਨੂੰਨ (ਸੀਏਏ) ਅਤੇ ਐਨਆਰਸੀ ਵਿਰੁੱਧ ਜਨਤਾ ਦਲ ਯੂਨਾਈਟਿਡ (ਜੇ.ਡੀ.ਯੂ.) ਦੇ ਨੇਤਾ ਅਤੇ ਉਪ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਨੇ ਹਮਲਾਵਰ ਰਵੱਈਆ ਅਪਣਾਇਆ ਹੋਇਆ ਹੈ। ਵੀਰਵਾਰ ਸਵੇਰੇ ਫਿਰ ਉਨ੍ਹਾਂ ਨੇ ਇਸ ਮੁੱਦੇ 'ਤੇ ਟਵੀਟ ਕੀਤਾ ਅਤੇ ਕਿਹਾ ਕਿ ਸਰਕਾਰ ਵੱਲੋਂ ਹਾਲੇ ਇਸ 'ਤੇ ਸਿਰਫ ਬਰੇਕ ਲਗਾਈ ਗਈ ਹੈ ਅਤੇ ਪੂਰੀ ਤਰ੍ਹਾਂ ਫੁੱਲ ਸਟਾਪ ਨਹੀਂ ਹੈ।
ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਟਵੀਟ 'ਚ ਲਿਖਿਆ, "ਹਾਲੇ ਤਾਂ ਐਨਆਰਸੀ ਦੀ ਚਰਚਾ ਨਹੀਂ ਹੋਈ ਹੈ, ਦਾ ਦਾਅਵਾ ਕਰਨਾ ਸਿਰਫ ਇੱਕ ਕੋਸ਼ਿਸ਼ ਹੈ ਕਿ ਸੀਏਏ-ਐਨਆਰਸੀ 'ਤੇ ਜੋ ਪ੍ਰਦਰਸ਼ਨ ਹੋ ਰਿਹਾ ਹੈ, ਉਸ ਨੂੰ ਰੋਕਿਆ ਜਾਵੇ। ਪਰ ਇਹ ਸਿਰਫ ਇੱਕ ਬਰੇਕ ਹੈ, ਫੁਲ ਸਟਾਪ ਨਹੀਂ।"
The claim of “अभी तो NRC की कोई चर्चा ही नहीं हुई है” is nothing but a tactical retreat in the face of nationwide protest against #CAA_NRC. It is a pause and not the full stop.
— Prashant Kishor (@PrashantKishor) December 26, 2019
Govt could wait till SC judgement on CAA. A favourable court order and the whole process will be back.
ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ 'ਤੇ ਸਰਕਾਰ ਸੁਪਰੀਮ ਕੋਰਟ ਦੇ ਆਦੇਸ਼ ਦਾ ਇੰਤਜਾਰ ਕਰ ਸਕਦੀ ਹੈ। ਅਦਾਲਤ ਦਾ ਫੈਸਲਾ ਪੱਖ 'ਚ ਆਉਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਇਹ ਪੂਰੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਐਨਆਰਸੀ ਬਾਰੇ ਸਪੱਸ਼ਟ ਕਹਿ ਚੁੱਕੇ ਹਨ ਕਿ ਬਿਹਾਰ 'ਚ ਉਹ ਅਤੇ ਉਨ੍ਹਾਂ ਦੀ ਸਰਕਾਰ ਇਸ ਨੂੰ ਲਾਗੂ ਨਹੀਂ ਹੋਣ ਦੇਵੇਗੀ।
ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਦਾ ਇਹ ਟਵੀਟ ਉਸ ਬਿਆਨ 'ਤੇ ਹੈ, ਜਿਸ 'ਚ ਕੁੱਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮਲੀਲਾ ਮੈਦਾਨ 'ਚ ਕਿਹਾ ਸੀ ਕਿ ਸਰਕਾਰ ਨੇ ਐਨਆਰਸੀ ਬਾਰੇ ਹਾਲੇ ਤਕ ਕਿਸੇ ਤਰ੍ਹਾਂ ਦੀ ਚਰਚਾ ਨਹੀਂ ਕੀਤੀ ਹੈ।