ਨਵੀਂ ਸਰਕਾਰ ਬਣਨ ਤੱਕ ਅਹੁੱਦੇ ਉੱਤੇ ਬਣੇ ਰਹਿਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੰਤਰੀ ਪ੍ਰੀਸ਼ਦ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਨਵੀਂ ਸਰਕਾਰ ਬਣਨ ਤੱਕ ਉਨ੍ਹਾਂ ਨੂੰ ਅਹੁੱਦੇ ਉੱਤੇ ਬਣੇ ਰਹਿਣ ਦੀ ਅਪੀਲ ਕੀਤੀ ਹੈ।
ਦੱਸਣਯੋਗ ਹੈ ਕਿ ਕੇਂਦਰੀ ਮੰਤਰੀ ਮੰਡਲ ਦੀ ਸ਼ੁੱਕਰਵਾਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਬੈਠਕ ਹੋਈ ਸੀ ਜਿਸ ਵਿੱਚ 16ਵੀਂ ਲੋਕ ਸਭਾ ਭੰਗ ਕਰਨ ਦੀ ਸਿਫ਼ਾਰਸ਼ ਕੀਤੀ ਗਈ। ਸਰਕਾਰੀ ਸੂਤਰਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਮੀਟਿੰਗ ਵਿੱਚ ਵਿੱਤ ਮੰਤਰੀ ਅਰੁਣ ਜੇਟਲੀ ਖ਼ਰਾਬ ਸਿਹਤ ਦੇ ਚੱਲਦੇ ਸ਼ਾਮਲ ਨਹੀਂ ਹੋ ਸਕੇ।
PM Narendra Modi met the President today and tendered his resignation along with the Council of Ministers. The President has accepted the resignation and has requested Narendra Modi and the Council of Ministers to continue till the new Government assumes office. pic.twitter.com/dX4TltRA5S
— ANI (@ANI) May 24, 2019
ਕੈਬਨਿਟ ਦੀ ਇਹ ਬੈਠਕ ਲੋਕ ਸਭਾ ਚੋਣਾਂ ਦੀ ਵੋਟਾਂ ਦੀ ਗਿਣਤੀ ਹੋਣ ਦੇ ਇਕ ਦਿਨ ਬਾਅਦ ਹੋਈ। ਇਸ ਚੋਣ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੈਸ਼ਨਲ ਡੈਮੋਕ੍ਰੇਟਿਕ ਗੱਠਜੋੜ (ਐਨਡੀਏ) ਨੂੰ ਜ਼ਬਰਦਸਤ ਜਿੱਤ ਪ੍ਰਾਪਤ ਕੀਤੀ ਹੈ।
ਸੂਤਰਾਂ ਨੇ ਕਿਹਾ ਕਿ ਇਸ ਬਾਰੇ ਕੈਬਨਿਟ ਦੀ ਸਿਫ਼ਾਰਸ਼ ਮਿਲਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਲਈ ਕਾਰਵਾਈ ਕਰਨਗੇ।
15ਵੀਂ ਲੋਕ ਸਭਾ ਦਾ ਕਾਰਜਕਾਲ 3 ਜੂਨ ਨੂੰ ਖ਼ਤਮ ਹੋ ਰਿਹਾ ਹੈ। 16ਵੀਂ ਲੋਕ ਸਭਾ ਦਾ ਗਠਨ 3 ਜੂਨ ਤੋਂ ਪਹਿਲਾਂ ਕੀਤਾ ਜਾਣਾ ਹੈ ਅਤੇ ਇਸ ਸਦਨ ਦੇ ਗਠਨ ਦੀ ਪ੍ਰਕਿਰਿਆ ਅਗਲੇ ਕੁਝ ਦਿਨਾਂ ਵਿੱਚ ਸ਼ੁਰੂ ਹੋ ਜਾਵੇਗੀ ਜਦੋਂ ਸਾਰੇ ਤਿੰਨ ਚੋਣ ਕਮਿਸ਼ਨਰ ਰਾਸ਼ਟਰਪਤੀ ਨੂੰ ਮਿਲਣਗੇ ਅਤੇ ਨਵੇਂ ਚੁਣੇ ਗਏ ਮੈਂਬਰਾਂ ਦੀ ਸੂਚੀ ਸੈਂਪਣਗੇ। .