ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ

ਅੱਜ ਰਾਸ਼ਟਰ–ਪਿਤਾ ਮਹਾਤਮਾ ਗਾਂਧੀ ਦੀ 72ਵੀਂ ਬਰਸੀ ਹੈ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉੱਪ–ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਮੋਦੀ ਸਮੇਤ ਕਈ ਪ੍ਰਮੁੱਖ ਰਹਿਨੁਮਾਵਾਂ ਨੇ ਰਾਜਘਾਟ ਪੁੱਜ ਕੇ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਮੋਦੀ ਨੇ ਰਾਜਘਾਟ ਉੱਤੇ ਬਾਪੂ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

 

 

ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਇਸ ਮੌਕੇ ਮੌਜੂਦ ਰਹੇ। ਇੱਥੇ ਵਰਨਣਯੋਗ ਹੈ ਕਿ 30 ਜਨਵਰੀ, 1948 ਨੂੰ ਨਾਥੂਰਾਮ ਗੋਡਸੇ ਨੇ ਮਹਾਤਮਾ ਗਾਂਧੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਅੱਜ ਦਾ ਦਿਹਾੜਾ ਸ਼ਹਾਦਤ ਦਿਵਸ ਵਜੋਂ ਮਨਾਇਆ ਜਾਂਦਾ ਹੈ।

 

 

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਆਪਣੇ ਟਵੀਟ ’ਚ ਕਿਹਾ ਕਿ ਰਾਸ਼ਟਰਪਤੀ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਕੋਟਿ–ਕੋਟਿ ਨਮਨ। ਪੂਜਨੀਕ ਬਾਪੂ ਦੇ ਵਿਅਕਤੀਤਵ, ਵਿਚਾਰ ਤੇ ਆਦਰਸ਼ ਸਾਨੂੰ ਮਜ਼ਬੂਤ, ਸਮਰੱਥ ਤੇ ਖ਼ੁਸ਼ਹਾਲ ਨਵ–ਭਾਰਤ ਦੇ ਨਿਰਮਾਣ ਲਈ ਪ੍ਰੇਰਿਤ ਕਰਦੇ ਰਹਿਣਗੇ।

 

 

ਇਸ ਤੋਂ ਪਹਿਲਾਂ ਉੱਪ–ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਵੀਰਵਾਰ ਨੂੰ ਰਾਸ਼ਟਰ–ਪਿਤਾ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਉਨ੍ਹਾਂ ਨੇ ਸ਼ਰਧਾਂਜਲੀ ਭੇਟ ਕੀਤੀ। ਵੈਂਕਈਆ ਨਾਇਡੂ ਨੇ ਟਵੀਟ ਕੀਤਾ ਕਿ ਰਾਸ਼ਟਰ–ਪਿਤਾ ਮਹਾਤਮਾ ਗਾਂਧੀ ਨੂੰ ਅੱਜ ਉਨ੍ਹਾਂ ਦੀ ਬਰਸੀ ਮੌਕੇ ਦੇਸ਼ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਮੈਂ ਵੀ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ।

 

 

ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦਾ ਸਮੁੱਚਾ ਜੀਵਨ ਤੇ ਸ਼ਾਂਤੀ ਅਤੇ ਅਹਿੰਸਾ ਦਾ ਉਨ੍ਹਾਂ ਦਾ ਸੰਦੇਸ਼ ਸਮੁੱਚੇ ਵਿਸ਼ਵ ਲਈ ਹਰ ਜੁੱਗ ਦੇ ਸਮੇਂ ’ਤੇ ਢੁਕਦਾ ਹੈ।

 

 

ਉੱਪ ਰਾਸ਼ਟਰਪਤੀ ਨੇ ਕਿਹਾ ਕਿ ਗਾਂਧੀ ਜੀ ਨੇ ਅਹਿੰਸਾ, ਸੱਤਿਆਗ੍ਰਹਿ ਤੇ ਨਾਮਿਲਵਰਤਣ ਦੇ ਆਪਣੇ ਦਰਸ਼ਨ ਰਾਹੀਂ ਲੋਕਾਂ ਨੂੰ ਇੱਕਜੁਟ ਕਰ ਕੇ ਰਾਸ਼ਟਰੀ ਅੰਦੋਲਨ ਦੀ ਅਗਵਾਈ ਕੀਤੀ ਸੀ। ਨਾਇਡੂ ਨੇ ਬਾਪੂ ਦੇ ਗ੍ਰਾਮ ਸਵਰਾਜ ਦੀ ਕਲਪਨਾ ਨੂੰ ਸ਼ਹਿਰ ਤੇ ਪਿੰਡ ਵਿਚਾਲੇ ਪਾੜਾ ਖ਼ਤਮ ਕਰਨ ਦਾ ਇੱਕੋ–ਇੱਕ ਸੂਤਰ ਦੱਸਦਿਆਂ ਕਿਹਾ ਕਿ ਭੁੱਖ, ਭ੍ਰਿਸ਼ਟਾਚਾਰ, ਭੇਦਭਾਵ, ਗ਼ਰੀਬੀ ਤੇ ਅਸਮਾਨਤਾ ਤੋਂ ਮੁਕਤੀ ਦਿਵਾ ਕੇ ਸਮਾਜਕ ਤੇ ਧਾਰਮਿਕ ਸਮਾਨਤਾ ਕਾਇਮ ਕਰ ਕੇ ਨਵੇਂ ਭਾਰਤ ਦਾ ਨਿਰਮਾਣ ਕਰਨਾ ਹੀ ਗਾਂਧੀ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:President and Prime Minister pay tributes to Mahatma Gandhi