550ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਅਸਥਾਨ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣ ਲਈ ਸੰਗਤਾਂ ਦਾ ਆਉਣਾ ਜਾਰੀ ਹੈ।
ਇਸੇ ਦੌਰਾਨ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੈਪਟਨ ਅਮਰਿੰਦਰ ਸਿੰਘ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਆਉਣਗੇ।
ਰਾਸ਼ਟਰਪਤੀ 11 ਵਜੇ ਦੇ ਕਰੀਬ ਆਉਣਗੇ। ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਤੋਂ ਪਹਿਲਾਂ ਇਥੇ ਹਾਜ਼ਰੀ ਭਰਨਗੇ ਅਤੇ ਉਨ੍ਹਾਂ ਦਾ ਸਵਾਗਤ ਕਰਨਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਰਿਆਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਆਉਣ ਲਈ ਜੀ ਆਇਆਂ ਕਹਿਣਗੇ।
ਦੱਸਣਯੋਗ ਹੈ ਕਿ ਕੱਲ੍ਹ ਮਨੋਹਰ ਲਾਲ ਖੱਟਰ, ਦੁਸ਼ਯੰਤ ਚੌਟਾਲਾ ਤੇ ਜੈ ਰਾਮ ਠਾਕੁਰ, ਸਾਂਸਦ ਸ੍ਰੀ ਹੰਸ ਰਾਜ ਹੰਸ, ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਗੁਰਪਾਲ ਸਿੰਘ ਆਹਲੂਵਾਲੀਆ, ਪੰਜਾਬ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਜਗੀਰ ਕੌਰ ਸਣੇ ਕਈ ਹੋਰ ਸ਼ਖ਼ਸੀਅਤਾਂ ਨੇ ਵੀ ਗੁਰੂ ਘਰ ਸ਼ਰਧਾ ਪ੍ਰਗਟਾਈ ਸੀ ਤੇ ਮੱਥਾ ਟੇਕਿਆ ਸੀ।