ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕੇਸ: ਪਵਨ ਦੀ ਰਹਿਮ ਦੀ ਅਪੀਲ ਨੂੰ ਰਾਸ਼ਟਰਪਤੀ ਨੇ ਕੀਤਾ ਰੱਦ

ਚਾਰੇ ਦੋਸ਼ੀਆਂ ਦੇ ਸਾਰੇ ਕਾਨੂੰਨੀ ਵਿਕਲਪ ਖ਼ਤਮ


ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੁੱਧਵਾਰ ਨੂੰ ਦਿੱਲੀ ਵਿੱਚ 2012 ਵਿੱਚ ਹੋਏ ਨਿਰਭਯਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ ਵਿੱਚ ਚਾਰ ਦੋਸ਼ੀਆਂ ਵਿੱਚੋਂ ਇੱਕ, ਪਵਨ ਦੀ ਰਹਿਮ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਰਾਸ਼ਟਰਪਤੀ ਪਹਿਲਾਂ ਹੀ ਬਾਕੀ ਤਿੰਨ ਦੋਸ਼ੀਆਂ ਦੀ ਰਹਿਮ ਦੀ ਅਪੀਲ ਨੂੰ ਰੱਦ ਕਰ ਚੁੱਕੇ ਹਨ। ਪਵਨ ਦੀ ਰਹਿਮ ਦੀ ਅਪੀਲ ਰੱਦ ਹੋਣ ਤੋਂ ਬਾਅਦ ਚਾਰਾਂ ਦੋਸ਼ੀਆਂ ਦੇ ਸਾਰੇ ਕਾਨੂੰਨੀ ਵਿਕਲਪ ਖ਼ਤਮ ਹੋ ਗਏ ਹਨ।

 

 

ਉਥੇ, ਦਿੱਲੀ ਹਾਈ ਕੋਰਟ ਨੇ ਬੁੱਧਵਾਰ ਸਵੇਰੇ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ (ਐਨਐਚਆਰਸੀ) ਨੂੰ ਚਾਰੇ ਦੋਸ਼ੀਆਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਦੀ ਜਾਂਚ ਕਰਵਾਉਣ ਲਈ ਨਿਰਦੇਸ਼ ਮੰਗਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।


ਚੀਫ਼ ਜਸਟਿਸ ਡੀ ਐਨ ਪਟੇਲ ਅਤੇ ਜਸਟਿਸ ਸੀ. ਹਰੀ ਸ਼ੰਕਰ ਦੀ ਬੈਂਚ ਨੇ ਕਿਹਾ ਕਿ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ ਕਿਉਂਕਿ ਇਸ ਨੂੰ ਪਹਿਲਾਂ ਐਨਐਚਆਰਸੀ ਅੱਗੇ ਪੇਸ਼ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਚਾਰਾਂ ਦੋਸ਼ੀਆਂ ਨੂੰ ਫਾਂਸੀ ਦੇਣ 'ਤੇ ਅਗਲੇ ਹੁਕਮਾਂ ਤੱਕ ਪਟਿਆਲਾ ਹਾਊਸ ਕੋਰਟ ਨੇ ਰੋਕ ਲਗਾ ਦਿੱਤੀ ਸੀ। ਪੁਰਾਣੇ ਮੌਤ ਦੇ ਵਾਰੰਟ ਦੇ ਅਨੁਸਾਰ, ਸਾਰੇ ਦੋਸ਼ੀਆਂ ਨੂੰ 3 ਮਾਰਚ ਨੂੰ ਸਵੇਰੇ ਛੇ ਵਜੇ ਫਾਂਸੀ ਦਿੱਤੀ ਜਾਣੀ ਸੀ। ਅਦਾਲਤ ਦੇ ਫ਼ੈਸਲੇ ਤੋਂ ਬਾਅਦ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ।

 

2012 ਵਿੱਚ ਨਿਰਭਯਾ ਨਾਲ ਹੋਇਆ ਸੀ ਸਮੂਹਿਕ ਬਲਾਤਕਾਰ

ਜ਼ਿਕਰਯੋਗ ਹੈ ਕਿ 16-17 ਦਸੰਬਰ 2012 ਦੀ ਰਾਤ ਨੂੰ ਫਿਥੀਓਥੈਰੇਪੀ ਦੇ 23 ਸਾਲਾਂ ਵਿਦਿਆਰਥਣ ਦੀ ਦੱਖਣੀ ਦਿੱਲੀ ਵਿੱਚ ਚੱਲਦੀ ਬੱਸ ਵਿੱਚ ਸਮੂਹਿਕ ਬਲਾਤਕਾਰ ਕੀਤਾ ਗਿਆ ਅਤੇ 15 ਦਿਨਾਂ ਬਾਅਦ ਉਸ ਦੀ ਮੌਤ ਹੋ ਗਈ। ਬਾਅਦ ਵਿੱਚ ਨਿਰਭਯਾ ਨਾਮ ਦਿੱਤਾ ਗਿਆ। ਛੇਵੇਂ ਮੁਲਜ਼ਮ, ਰਾਮ ਸਿੰਘ ਨੇ ਕੇਸ ਦੀ ਸੁਣਵਾਈ ਸ਼ੁਰੂ ਹੋਣ ਤੋਂ ਬਾਅਦ ਕਥਿਤ ਤੌਰ ਉੱਤੇ ਤਿਹਾੜ ਜੇਲ੍ਹ ਵਿੱਚ ਖ਼ੁਦਕੁਸ਼ੀ ਕਰ ਲਈ। ਉਸੇ ਸਮੇਂ, ਕਿਸ਼ੋਰ ਨੂੰ ਇੱਕ ਸੁਧਾਰ ਘਰ ਵਿੱਚ ਤਿੰਨ ਸਾਲ ਬਿਤਾਉਣ ਤੋਂ ਬਾਅਦ 2015 ਵਿੱਚ ਰਿਹਾਅ ਕਰ ਦਿੱਤਾ ਗਿਆ ਸੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:President Ram Nath Kovind rejects the mercy plea of the nirbhaya case convict Pawan