ਅਗਲੀ ਕਹਾਣੀ

ਪੰਜਾਬ ਸਰਕਾਰ ਦੇ ਪ੍ਰੋਗਰਾਮ ਚ ਪੁੱਜੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ

ਫ਼ੋਟੋ ਪ੍ਰਦੀਪ ਪੰਡਿਤ

 

550ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਅਸਥਾਨ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣ ਲਈ ਸੰਗਤ ਦਾ ਆਉਣਾ ਜਾਰੀ ਹੈ। 

 

ਇਸੇ ਤਹਿਤ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ। ਇਸ ਉਪਰੰਤ ਉਹ ਪੰਜਾਬ ਸਰਕਾਰ ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਗਏ। 


ਪੰਜਾਬ ਸਰਕਾਰ ਦੇ ਪ੍ਰੋਗਰਾਮ ਚ ਪੁੱਜੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਉਨ੍ਹਾਂ ਦਾ ਪਤਨੀ, ਪੰਜਾਬ ਦੇ ਰਾਜਪਾਲ ਵੀ ਪੀ ਬਦਨੌਰ ਸਣੇ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਤੇ ਵਿਧਾਇਕ ਹਾਜ਼ਰ ਸਨ। 

ਇਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕੀਤਾ ਅਤੇ ਹਵਾ ਪ੍ਰਦੂਸ਼ਣ, ਪਾਣੀ ਦੀ ਬਰਬਾਦੀ ਨਾ ਕਰਕੇ ਇਸ ਨੂੰ ਸੰਭਾਲਣ ਬਾਰੇ ਗੁਰੂਆਂ ਵੱਲੋਂ ਕਹੇ ਅਨੁਸਾਰ ਚੱਲਣ ਲਈ ਕਿਹਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:President Ram Nath Kowind governor punjab VP Singh Badnaur CM Capt Amarinder Singh paying obeisance during ardaas at Sultanpur Lodhi