ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਿੰਨ ਤਲਾਕ ਬਿੱਲ ’ਤੇ ਰਾਸ਼ਟਰਪਤੀ ਨੇ ਲਗਾਈ ਮੋਹਰ

ਤਿੰਨ ਤਲਾਕ ਬਿੱਲ ’ਤੇ ਰਾਸ਼ਟਰਪਤੀ ਨੇ ਲਗਾਈ ਮੋਹਰ

ਤਿੰਨ ਤਲਾਕ ਬਿੱਲ ਉਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀਰਵਾਰ ਨੂੰ ਫਿਰ ਤੋਂ ਆਪਣੀ ਮੋਹਰ ਲਗਾ ਦਿੱਤੀ ਹੈ। ਜਿਸਦੇ ਬਾਅਦ ਮੁਸਲਿਮ ਨੌਜਵਾਨਾਂ ਲਈ ਤੁਰੰਤ ਤਿੰਨ ਤਲਾਕ ਦੇਣਾ ਭਾਰਤੀ ਕਾਨੂੰਨ ਦੇ ਤਹਿਤ ਅਪਰਾਧ ਮੰਨਿਆ ਜਾਵੇਗਾ।

 

 

ਰਾਸ਼ਟਰਪਤੀ ਵੱਲੋਂ ਤਿੰਨ ਤਲਾਕ ਉਤੇ ਮੋਹਰ ਲਗਾਉਣ ਦੇ ਬਾਅਦ ਇਕ ਸਾਲ ਤੋਂ ਵੀ ਘੱਟ ਸਮੇਂ ਵਿਚ ਤੀਜੀ ਵਾਰ ਲਾਗੂ ਕੀਤਾ ਗਿਆ ਹੈ। ਕੇਂਦਰੀ ਮੰਤਰੀ ਮੰਡਲ ਵੱਲੋਂ ਦੁਬਾਰਾ ਤਿੰਨ ਤਲਾਕ ਉਤੇ ਆਰਡੀਨੈਂਸ ਜਾਰੀ ਕਰਨ ਦੇ ਦੋ ਦਿਨ ਬਾਅਦ ਰਾਸ਼ਟਰਪਤੀ ਨੇ ਇਸ ਉਤੇ ਦਸਤਖਤ ਕੀਤੇ ਹਨ।

 

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਪੱਤਰਕਾਰਾਂ ਨੂੰ ਕਿਹਾ ਸੀ ਕਿ ਤਿੰਨ ਤਲਾਕ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਨੇ ਮਨਜ਼ੂਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਹ ਉਨ੍ਹਾਂ ਬਿੱਲਾਂ ਵਿਚ ਸ਼ਾਮਲ ਹੈ ਜਿਨ੍ਹਾਂ ਨੂੰ ਲੋਕ ਸਭਾ ਵਿਚ ਤਾਂ ਪਾਸ ਕਰਾ ਲਿਆ ਗਿਆ, ਪ੍ਰੰਤੂ ਵਿਰੋਧੀ ਪਾਰਟੀਆਂ ਦੇ ਭਾਰੀ ਵਿਰੋਧ ਦੇ ਚਲਦੇ ਰਾਜ ਸਭਾ ਵਿਚ ਨਹੀਂ ਪਾਸ ਕਰਾਇਆ ਜਾ ਸਕਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:President Ramnath Kovind stamped on the ordinance on three Divorce Ordinances