ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ਤੋਂ ਰਾਸ਼ਟਰਪਤੀ ਸ਼ਾਸਨ ਹਟਿਆ, ਦੋ ਨਵੇਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਦਾ ਹੋਇਆ ਗਠਨ

ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਗਠਨ ਤੋਂ ਬਾਅਦ ਅਣਵੰਡੇ ਜੰਮੂ-ਕਸ਼ਮੀਰ ਵਿੱਚ ਲੱਗਾ ਰਾਸ਼ਟਰਪਤੀ ਸ਼ਾਸਨ ਵੀਰਵਾਰ ਨੂੰ ਹਟਾ ਦਿੱਤਾ ਗਿਆ। ਜੰਮੂ ਕਸ਼ਮੀਰ ਅਤੇ ਲੱਦਾਖ ਅੱਜ ਦੋ ਨਵੇਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਜੋਂ ਹੋਂਦ ਵਿੱਚ ਆਏ ਹਨ।

 

ਅਧਿਕਾਰਤ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸੰਵਿਧਾਨ ਦੀ ਧਾਰਾ 356 ਦੀ ਧਾਰਾ 2 ਅਧੀਨ ਤਹਿਤ ਪ੍ਰਾਪਤ ਅਧਿਕਾਰਾਂ ਦਾ ਇਸਤੇਮਾਲ ਕਰਦੇ ਹੋਏ ਮੈਂ ਰਾਮਨਾਥ ਕੋਵਿੰਦ, ਭਾਰਤ
ਦੇ ਰਾਸ਼ਟਰਪਤੀ ਵੱਲੋਂ 19 ਦਸੰਬਰ, 2018 ਨੂੰ ਜੰਮੂ ਕਸ਼ਮੀਰ ਸੂਬੇ ਦੇ ਸਬੰਧ ਵਿੱਚ ਜਾਰੀ ਕੀਤੇ ਗਏ ਗਈ ਆਪਣੇ ਐਲਾਨ ਨੂੰ ਰੱਦ ਕਰਦਾ ਹਾਂ।

 

ਇਸ ਤੋਂ ਪਹਿਲਾਂ ਸੂਬੇ ਦੀ ਤੱਤਕਾਲੀਨ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੇ ਅਸਤੀਫੇ ਤੋਂ ਬਾਅਦ ਜੂਨ 2017 ਵਿੱਚ ਜੰਮੂ-ਕਸ਼ਮੀਰ ਦੇ ਰਾਜਪਾਲ ਸ਼ਾਸਨ ਲਗਾ ਦਿੱਤਾ ਗਿਆ ਸੀ।  ਰਾਜਪਾਲ ਸ਼ਾਸਨ ਦੇ ਛੇ ਮਹੀਨਿਆਂ ਬਾਅਦ ਰਾਸ਼ਟਰਪਤੀ ਸ਼ਾਸਨ ਲਗਾ ਦਿੱਤਾ ਗਿਆ ਸੀ। ਦੋ ਨਵੇਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਗਠਨ ਤੋਂ ਬਾਅਦ ਵੀਰਵਾਰ ਨੂੰ ਰਾਸ਼ਟਰਪਤੀ ਸ਼ਾਸਨ ਹਟਾਉਣ ਦਾ ਐਲਾਨ ਕੀਤਾ ਗਿਆ।

 

ਸੰਵਿਧਾਨ ਦੀ ਧਾਰਾ 356, ਜਿਸ ਦੇ ਤਹਿਤ ਸੂਬਿਆਂ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਹੁੰਦਾ ਹੈ, ਕੇਂਦਰ ਸ਼ਾਸਤ ਪ੍ਰਦੇਸ਼ਾਂ ਉੱਤੇ ਲਾਗੂ ਨਹੀਂ ਹੁੰਦਾ।

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:President rule removed from Jammu Kashmir two new union territories formed