ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਦੀ ਪਰਾਲੀ ਮਾਮਲੇ 'ਤੇ ਬੈਠਕ, ਕਿਸਾਨਾਂ ਨੂੰ ਮਸ਼ੀਨਾਂ ਵੰਡਣ ਦੀ ਤਿਆਰੀ

ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਪ੍ਰਤੀ ਸੁਪਰੀਮ ਕੋਰਟ ਦੇ ਸਖਤ ਰਵੱਈਏ ਤੋਂ ਬਾਅਦ ਕੇਂਦਰ ਸਰਕਾਰ ਨੇ ਵੀ ਗੰਭੀਰ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਪ੍ਰੋ ਐਕਟਿਵ ਗਵਰਨੈਂਸ ਐਂਡ ਟਾਈਮਲੀ ਇੰਪਲੀਮੈਂਟਸ(ਪ੍ਰਗਤੀ) ਦੀ 31ਵੀਂ ਬੈਠਕ ਦੀ ਪ੍ਰਧਾਨਗੀ ਕੀਤੀ।

 

C

 

ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਖੇਤੀਬਾੜੀ ਵਿਭਾਗ, ਕਿਸਾਨ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੰਜਾਬ, ਹਰਿਆਣਾ ਅਤੇ ਯੂ ਪੀ ਦੇ ਕਿਸਾਨਾਂ ਨੂੰ ਪਹਿਲ ਦੇ ਅਧਾਰ ਤੇ ਮਸ਼ੀਨਾਂ ਮੁਹੱਈਆ ਕਰਵਾਉਣ।

 

ਇਸ ਤੋਂ ਪਹਿਲਾਂ ਦਿੱਲੀ ਐਨਸੀਆਰ ਵਿੱਚ ਪ੍ਰਦੂਸ਼ਣ ਦੀ ਗੰਭੀਰਤਾ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਦਫਤਰ (ਪੀਐਮਓ) ਨੇ ਇੱਕ ਐਮਰਜੈਂਸੀ ਮੀਟਿੰਗ ਕੀਤੀ। ਉਹ ਖੁਦ 24 ਘੰਟਿਆਂ ਤੋਂ ਪ੍ਰਦੂਸ਼ਣ ਦੇ ਵੱਧ ਰਹੇ ਪੱਧਰ 'ਤੇ ਨਜ਼ਰ ਰੱਖ ਰਹੇ ਹਨ।

 

ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀ ਕੇ ਮਿਸ਼ਰਾ ਅਤੇ ਕੈਬਨਿਟ ਸਕੱਤਰ ਰਾਜੀਵ ਗਾਬਾ ਨੇ ਵੀ ਇਸ ਮੁੱਦੇ ‘ਤੇ ਇਕ ਉੱਚ ਪੱਧਰੀ ਬੈਠਕ ਬੁਲਾਈ ਹੈ। ਦਿੱਲੀ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੀਆਂ ਰਾਜ ਸਰਕਾਰਾਂ ਦੇ ਅਧਿਕਾਰੀ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Prime Minister Modi meets on stubble directs distribute machines to farmers