ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਜਪਾ ਮੁੱਖ ਦਫ਼ਤਰ 'ਚ ਕੇਂਦਰੀ ਮੰਤਰੀਆਂ ਦੀ ਮੀਟਿੰਗ

ਭਾਜਪਾ ਮੁੱਖ ਦਫ਼ਤਰ 'ਚ ਕੇਂਦਰੀ ਮੰਤਰੀਆਂ ਦੀ ਮੀਟਿੰਗ

ਲੋਕ ਸਭਾ ਚੋਣਾਂ ਦੇ ਐਗਜਿਟ ਪੋਲ ਵਿਚ ਰਾਜਗ ਨੂੰ ਬਹੁਮਤ ਮਿਲਣ ਦੇ ਪੁਨਰ ਅਨੁਮਾਨ ਵਿਚ ਭਾਜਪਾ ਨੇ ਆਪਣੀ ਅਗਵਾਈ  ਵਾਲੇ ਇਸ ਗਜੋੜ ਨੂੰ ਹੋਰ ਜ਼ਿਆਦਾ ਮਜ਼ਬੂਤੀ ਦੇਣ ਅਤੇ ਸਰਕਾਰ ਗਠਨ ਬਾਰੇ ਵਿਚਾਰ ਚਰਚਾ ਕਰਨ ਲਈ ਮੰਗਲਵਾਰ ਸ਼ਾਮ ਨੂੰ ਗਠਜੋੜ ਦੇ ਸਹਿਯੋਗੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਬੁਲਾਈ ਹੈ। ਉਥੇ, ਭਾਜਪਾ ਮੁੱਖ ਦਫ਼ਤਰ ਵਿਚ ਕੇਂਦਰੀ ਮੰਤਰੀਆਂ ਅਤੇ ਭਾਜਪਾ ਦੇ ਉਚ ਆਗੂਆਂ ਦੀ ਮੀਟਿੰਗ ਹੋ ਰਹੀ ਹੈ, ਜਿਸ ਵਿਚ ਪ੍ਰਧਾਨ ਮੰਤਰੀ ਮੋਦੀ ਵੀ ਸ਼ਾਮਲ ਹਨ।

ਚੋਣ ਕਮਿਸ਼ਨ ਕੋਲ ਪਹੁੰਚੀਆਂ 20 ਤੋਂ ਜ਼ਿਆਦਾ ਵਿਰੋਧੀ ਪਾਰਟੀਆਂ, EVM ਨੂੰ ਲੈ ਕੇ ਪ੍ਰਗਟਾਈ ਚਿੰਤਾ

ਜ਼ਿਕਰਯੋਗ ਹੈ ਕਿ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਐਨਡੀਏ ਦੇ ਉਚ ਆਗੂਆਂ ਨੂੰ ਮੰਗਲਵਾਰ ਨੂੰ ਰਾਤ ਦੇ ਖਾਣੇ ਉਤੇ ਸੱਦਾ ਦਿੱਤਾ ਹੈ। ਐਨਡੀਏ ਦੀ ਮੀਟਿੰਗ ਵਿਚ ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ ਯੂ ਪ੍ਰਧਾਨ ਨੀਤੀਸ਼ ਕੁਮਾਰ, ਤਮਿਲਨਾਡੂ ਦੇ ਮੁੱਖ ਮੰਤਰੀ ਦੇ ਪਲਾਨੀਸਾਮੀ ਅਤੇ ਲੋਜਪਾ ਪ੍ਰਮੁੱਖ ਰਾਮ ਵਿਲਾਸ ਪਾਸਵਾਨ ਵੀ ਮੌਜੂਦ ਰਹਿਣਗੇ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਆਗੂ ਸੁਖਬੀਰ ਸਿੰਘ ਬਾਦਲ ਸ਼ਾਮਲ ਹੋਣਗੇ। ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀਆਂ ਦੀ ਮੀਟਿੰਗ ਵਿਚ ਹਿੱਸਾ ਲਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Prime Minister Narendra Modi arrives at BJP headquarters for the meeting of Union Council of Minsters