ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੇ ਦੋ ਦਿਨਾਂ ਦੌਰੇ ਲਈ ਨਵੀਂ ਦਿੱਲੀ ਤੋਂ ਰਵਾਨਾ ਹੋ ਗਏ ਹਨ। ਉਹ ਉਥੇ 36 ਘੰਟੇ ਠਹਿਰਣਗੇ। ਇਸ ਦੌਰਾਨ ਉਹ 5 ਸਤੰਬਰ ਨੂੰ ਪੰਜਵੇਂ ਆਰਥਿਕ ਫੋਰਮ ਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਨਗੇ।
HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।
https://www.facebook.com/hindustantimespunjabi/
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
ਇਸ ਤੋਂ ਪਹਿਲਾਂ ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ ਕਿਹਾ ਸੀ ਕਿ ਪੀਐਮ ਮੋਦੀ 4 ਸਤੰਬਰ ਦੀ ਸਵੇਰ ਨੂੰ ਬਲਾਦਿਵੋਸਤੋਕ ਪਹੁੰਚਣਗੇ ਤੇ ਉਹ 5 ਤਰੀਕ ਦੀ ਸ਼ਾਮ ਨੂੰ ਨਵੀਂ ਦਿੱਲੀ ਵਾਪਸ ਆਉਣਗੇ।
ਮੰਗਲਵਾਰ ਨੂੰ ਰੂਸ ਦਾ ਦੌਰਾ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਪੂਰਬੀ ਆਰਥਿਕ ਫੋਰਮ ਦੀ ਬੈਠਕ ਵਿੱਚ ਸ਼ਾਮਲ ਹੋਣ ਲਈ ਬਲਾਦਿਵੋਸਤੋਕ ਦੀ ਆਪਣੀ ਯਾਤਰਾ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਆਪਸੀ ਹਿੱਤਾਂ ਨਾਲ ਸਬੰਧਤ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਲਈ ਆਸਵੰਦ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਯਾਤਰਾ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਨੂੰ ਵਿਭਿੰਨ ਬਣਾਉਣ ਅਤੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਇੱਛਾ ਨੂੰ ਦਰਸਾਉਂਦੀ ਹੈ। ਮੋਦੀ ਦੀ ਰੂਸ ਦੀ ਇਸ ਪੂਰਬੀ ਖੇਤਰ ਦੀ ਯਾਤਰਾ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਪਹਿਲੀ ਯਾਤਰਾ ਹੈ।
ਬੁੱਧਵਾਰ ਤੋਂ ਸ਼ੁਰੂ ਹੋ ਰਹੇ ਆਪਣੇ ਦੋ ਦਿਨਾਂ ਦੌਰੇ ਲਈ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਆਪਣੇ ਬਿਆਨ ਵਿੱਚ ਕਿਹਾ, "ਮੈਂ ਆਪਣੇ ਦੋਸਤ ਰਾਸ਼ਟਰਪਤੀ ਪੁਤਿਨ ਨਾਲ ਸਾਡੇ ਦੁਵੱਲੇ ਸਬੰਧਾਂ ਅਤੇ ਆਪਸੀ ਹਿੱਤਾਂ ਨਾਲ ਸਬੰਧਤ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ਦੇ ਸਾਰੇ ਪਹਿਲੂਆਂ 'ਤੇ ਵਿਚਾਰ ਕਰਨ ਦੀ ਉਮੀਦ ਕਰਦਾ ਹਾਂ।"
HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।
https://www.facebook.com/hindustantimespunjabi/
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
ਬਲਾਦਿਵੋਸਤੋਕ ਚ ਮੋਦੀ ਰਾਸ਼ਟਰਪਤੀ ਪੁਤਿਨ ਦੇ ਸੱਦੇ 'ਤੇ 5ਵੇਂ ਪੂਰਬੀ ਆਰਥਿਕ ਫੋਰਮ ਦੀ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਮੋਦੀ ਬਲਾਦਿਵੋਸਤੋਕ ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ 20ਵੀਂ ਸਾਲਾਨਾ ਦੁਵੱਲੀ ਸੰਮੇਲਨ ਦੀ ਬੈਠਕ ਕਰਨਗੇ।
.