ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਰੋਹ ਵਿਚ ਵਿਦੇਸ਼ੀ ਮਹਿਮਾਨਾਂ, ਮੁੱਖ ਮੰਤਰੀਆਂ, ਰਾਜਪਾਲਾਂ ਅਤੇ ਹੋਰ ਵਿਸ਼ੇਸ਼ ਮੁੱਖ ਮਹਿਮਾਨਾਂ ਦੇ ਆਉਣ ਨੂੰ ਦੇਖਦੇ ਹੋਏ ਰਾਸ਼ਟਰੀ ਰਾਜਧਾਨੀ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕਰਦੇ ਹੋਏ ਦਿੱਲੀ ਪੁਲਿਸ ਤੇ ਸੁਰੱਖਿਆ ਬਲਾਂ ਦੇ ਦਸ ਹਜ਼ਾਰ ਜਵਾਨਾਂ ਨੂੰ ਤੈਨਾਤ ਕੀਤਾ ਗਿਆ ਹੈ।
ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਈ ਮਹੱਤਵਪੂਰਣ ਥਾਵਾਂ ਉਤੇ ਟੀਮਾਂ ਨੂੰ ਤੈਨਾਤ ਕੀਤਾ ਗਿਆ ਹੈ ਅਤੇ ਮਹੱਤਵਪੂਰਣ ਭਵਨਾਂ ਉਤੇ ਅਚੂਕ ਨਿਸ਼ਾਨੇਬਾਜ਼ਾਂ ਨੂੰ ਤੈਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਹੁੰ ਚੁੱਕ ਸਮਾਰੋਹ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਦਸ ਹਜ਼ਾਰ ਜਵਾਨਾਂ ਨੂੰ ਤੈਨਾਤ ਕੀਤਾ ਗਿਆ ਹੈ। ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਕਰੀਬ ਦੋ ਹਜ਼ਾਰ ਜਵਾਨਾਂ ਨੂੰ ਮੋਦੀ ਅਤੇ ਵਿਦੇਸ਼ੀ ਮਹਿਮਾਨਾਂ ਦੇ ਆਉਣ ਦੇ ਮਾਰਗ ਉਤੇ ਤੈਨਾਤ ਕੀਤਾ ਗਿਆ ਹੈ। ਮੋਦੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰਾਂ ਦਾ ਰਾਸ਼ਟਰਪਤੀ ਭਵਨ ਵਿਚ ਸ਼ਾਮ ਸੱਤ ਵਜੇ ਸਹੁੰ ਚੁੱਕ ਸਮਾਗਮ ਹੈ।
ਵੀਰਵਾਰ ਨੂੰ ਸ਼ਾਮ ਚਾਰ ਵਜੇ ਤੋਂ ਰਾਤ ਨੌ ਵਜੇ ਤੱਕ ਨਵੀਂ ਦਿੱਲੀ ਜ਼ਿਲ੍ਹੇ ਵਿਚ ਕਈ ਸੜਕਾਂ ਬੰਦ ਰਹਿਣਗੀਆਂ ਅਤੇ ਮੋਟਰ ਵਾਹਨ ਚਾਲਕ ਇਨ੍ਹਾਂ ਸੜਕਾਂ ਉਤੇ ਆਉਣ ਤੋਂ ਬਚਣ। ਆਵਾਜਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।