ਕਰਨਾਟਕ ਵਿਚ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਮੁੱਖੀ ਐਚ ਕੇ ਪਾਟਿਲ ਨੇ ਕਿਹਾ ਕਿ ਅਖਿਲ ਭਾਰਤੀ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਸੂਬੇ ਵਿਚ ਵੀ ਪ੍ਰਚਾਰ ਕਰ ਸਕਦੀ ਹੈ।
ਪਾਟਿਲ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕਰਨਾਟਕ ਵਿਚ ਚੋਣ ਪ੍ਰਚਾਰ ਕਰਨਗੇ। ਅਸੀਂ ਪ੍ਰਿਅੰਕਾ ਗਾਂਧੀ ਨੂੰ ਵੀ ਪ੍ਰਚਾਰ ਲਈ ਸੱਦਾ ਦੇਵਾਂਗੇ।
ਉਨ੍ਹਾਂ ਕਿਹਾ ਕਿ ਕਰਨਾਟਕ ਵਿਚ ਕਾਂਗਰਸ ਦੇ ਚੋਣ ਪ੍ਰਚਾਰ ਦੇ ਪ੍ਰੋਗਰਾਮਾਂ ਦਾ ਛੇਤੀ ਐਲਾਨ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ 1999 ਵਿਚ ਸੋਨੀਆ ਗਾਂਧੀ ਦੇ ਕਰਨਾਟਕ ਦੇ ਬੇਲਾਰੀ ਤੋਂ ਚੋਣ ਲੜਨ ਦੌਰਾਨ ਪ੍ਰਿਅੰਕਾ ਨੇ ਉਸ ਸਮੇਂ ਉਥੇ ਚੋਣ ਪ੍ਰਚਾਰ ਕੀਤਾ ਸੀ।