ਅਗਲੀ ਕਹਾਣੀ

ਪ੍ਰਿਅੰਕਾ ਗਾਂਧੀ ਬਣੇ ਸਮੁੱਚੇ UP ਲਈ ਕਾਂਗਰਸ ਪਾਰਟੀ ਦੇ ਇੰਚਾਰਜ

ਪ੍ਰਿਅੰਕਾ ਗਾਂਧੀ ਬਣੇ ਸਮੁੱਚੇ UP ਲਈ ਕਾਂਗਰਸ ਪਾਰਟੀ ਦੇ ਇੰਚਾਰਜ

ਕਾਂਗਰਸ ਦੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਹੁਣ ਸਮੁੱਚੇ ਉੱਤਰ ਪ੍ਰਦੇਸ਼ (UP) ਲਈ ਪਾਰਟੀ ਮਾਮਲਿਆਂ ਦੇ ਇੰਚਾਰਜ ਹੋਣਗੇ। ਉਨ੍ਹਾਂ ਨੂੰ ਹੁਣ ਸਮੁੱਚੇ ਸੂਬੇ ਦਾ ਇੰਚਾਰਜ ਜਨਰਲ ਸਕੱਤਰ ਬਣਾਏ ਜਾਣ ਨਾਲ ਪਾਰਟੀ ਕਾਰਕੁੰਨਾਂ ਤੇ ਹੋਰ ਆਗੂਆਂ ਵਿੱਚ ਉਤਸ਼ਾਹ ਭਰ ਗਿਆ ਹੈ।

 

 

ਪਾਰਟੀ ਕਾਰਕੁੰਨਾਂ ਦਾ ਕਹਿਣਾ ਹੈ ਕਿ ਇੱਕ ਇੰਚਾਰਜ ਜਨਰਲ ਸਕੱਤਰ ਦੇ ਮੌਜੂਦ ਰਹਿਣ ਨਾਲ ਫ਼ੈਸਲਾ ਲੈਣ ਵਿੱਚ ਕੋਈ ਬੇਲੋੜੀ ਦੇਰੀ ਨਹੀਂ ਹੋਵੇਗੀ। ਇਸ ਨਾਲ ਸੰਗਠਨ ਨੂੰ ਮਜ਼ਬੂਤੀ ਮਿਲੇਗੀ।

 

 

ਲਗਭਗ ਛੇ ਮਹੀਨੇ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਿਅੰਕਾ ਗਾਂਧੀ ਨੂੰ ਰਾਸ਼ਟਰੀ ਜਨਰਲ ਸਕੱਤਰ ਬਣਾਉਣ ਦੇ ਨਾਲ ਹੀ ਪੂਰਬੀ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਦਿੱਤੀ ਸੀ। ਪ੍ਰਿਅੰਕਾ ਗਾਂਧੀ ਨਾਲ ਸਾਬਕਾ ਕੇਂਦਰੀ ਮੰਤਰੀ ਜਿਓਤਿਰਾਦਿੱਤਿਆ ਸਿੰਧੀਆ ਨੂੰ ਪੱਛਮੀ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।

 

 

ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਰਾਹੁਲ ਗਾਂਧੀ ਦੇ ਅਸਤੀਫ਼ੇ ਪਿੱਛੋਂ ਪਾਰਟੀ ਵਿੱਚ ਇਸ ਵੇਲੇ ਪੁਨਰਗਠਨ ਦੀ ਪ੍ਰਕਿਰਿਆ ਚੱਲ ਰਹੀ ਹੈ। ਸ੍ਰੀ ਸਿੰਧੀਆ ਨੇ ਵੀ ਬੀਤੇ ਦਿਨੀਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਨਵਾਂ ਰਾਸ਼ਟਰੀ ਪ੍ਰਧਾਨ ਤੈਅ ਹੋਣ ਤੋਂ ਬਾਅਦ ਸੂਬਿਆਂ ਵਿੱਚ ਤਬਦੀਲੀ ਹੋਵੇਗੀ।

 

 

ਇਸੇ ਲਈ ਫ਼ਿਲਹਾਲ ਪ੍ਰਿਅੰਕਾ ਗਾਂਧੀ ਨੁੰ ਪੂਰਬੀ ਉੱਤਰ ਪ੍ਰਦੇਸ਼ ਦੇ ਨਾਲ ਪੱਛਮੀ ਉੱਤਰ ਪ੍ਰਦੇਸ਼ ਦੀ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ।

 

 

ਪ੍ਰਿਅੰਕਾ ਗਾਂਧੀ ਨੂੰ ਸਮੁੱਚੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਦਿੱਤੇ ਜਾਣ ਦੀ ਖ਼ਬਰ ਮਿਲਦਿਆਂ ਹੀ ਸੂਬਾ ਕਾਂਗਰਸ ਦੇ ਦਫ਼ਤਰ ਵਿੱਚ ਪਾਰਟੀ ਆਗੂ ਇੱਕ–ਦੂਜੇ ਨੂੰ ਵਧਾਈਆਂ ਦਿੰਦੇ ਦਿਸੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Priyanka Gandhi is now Congress Party Incharge for whole UP