ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਿਯੰਕਾ ਗਾਂਧੀ ਨੇ SPG ਸੁਰੱਖਿਆ ਹਟਾਉਣ ’ਤੇ ਕੇਂਦਰ ’ਤੇ ਲਾਇਆ ਨਿਸ਼ਾਨਾ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਖੁਦ ਨੂੰ ਮਿਲੀ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਦੀ ਸੁਰੱਖਿਆ ਵਾਪਸ ਲੈਣ 'ਤੇ ਪ੍ਰਿਅੰਕਾ ਗਾਂਧੀ ਨੇ ਕੇਂਦਰ ਸਰਕਾਰ ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਇਹ ਰਾਜਨੀਤੀ ਹੈ ਤੇ ਹੁੰਦੀ ਰਹਿੰਦੀ ਹੈ। ਇਸ ਦੇ ਨਾਲ ਹੀ ਲੋਕ ਸਭਾ ਚ ਕਾਂਗਰਸ ਨੇ ਗਾਂਧੀ ਪਰਿਵਾਰ ਦੀ ਸੁਰੱਖਿਆ ਵਾਪਸ ਲੈਣ ’ਤੇ ਚਿੰਤਾ ਜ਼ਾਹਰ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਦੋਵਾਂ ਦੀ ਜਾਨ ਨੂੰ ਖ਼ਤਰਾ ਹੈ।

 

ਕਾਂਗਰਸ ਦੇ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਜ਼ੀਰੋ ਆਵਰ ਦੌਰਾਨ ਇਹ ਮੁੱਦਾ ਉਠਾਇਆ, ਜਿਸ ਚ ਕਿਹਾ ਗਿਆ ਸੀ ਕਿ 1984 ਚ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਰੱਖਿਆ ਲਈ ਇਹ ਫੋਰਸ ਬਣਾਈ ਗਈ ਸੀ। ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਦਿਆਂ ਇਹ ਸੁਰੱਖਿਆ ਦਿੱਤੀ ਗਈ ਸੀ, ਜਿਸਨੂੰ ਵਿਸ਼ਵਨਾਥ ਪ੍ਰਤਾਪ ਸਿੰਘ ਦੀ ਸਰਕਾਰ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਵਾਪਸ ਲੈ ਲਿਆ ਸੀ।

 

ਬਿੱਟੂ ਨੇ ਕਿਹਾ ਕਿ ਰਾਜੀਵ ਗਾਂਧੀ ਤੋਂ ਐਸਪੀਜੀ ਸੁਰੱਖਿਆ ਵਾਪਸ ਲੈਣ ਤੋਂ ਕੁਝ ਮਹੀਨਿਆਂ ਬਾਅਦ ਉਨ੍ਹਾਂ ਨੂੰ ਮਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਹ ਸੁਰੱਖਿਆ ਦਿੱਤੀ ਗਈ।

 

ਉਨ੍ਹਾਂ ਕਿਹਾ ਕਿ ਅਫਜ਼ਲ ਗੁਰੂ ਅਤੇ ਪਾਕਿਸਤਾਨੀ ਅੱਤਵਾਦੀ ਅਜਮਲ ਕਸਾਬ ਨੂੰ 2004 ਤੋਂ 2014 ਤੱਕ 10 ਸਾਲਾ ਸੰਯੁਕਤ ਪ੍ਰਗਤੀਸ਼ੀਲ ਗੱਠਜੋੜ (ਯੂਪੀਏ) ਸ਼ਾਸਨ ਦੌਰਾਨ ਫਾਂਸੀ ਦਿੱਤੀ ਗਈ ਸੀ। ਇਸ ਲਈ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਜਾਨ ਨੂੰ ਖਤਰਾ ਹੈ।

 

ਬਿੱਟੂ ਆਪਣੀ ਗੱਲ ਨੂੰ ਪੂਰਾ ਵੀ ਨਹੀਂ ਕਰ ਸਕੇ ਸਨ ਕਿ ਸਪੀਕਰ ਓਮ ਬਿਰਲਾ ਨੇ ਉਨ੍ਹਾਂ ਨੂੰ ਰੋਕ ਦਿੱਤਾ ਤੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਸਮੇਂ ਵੀ ਇਸ ਵਿਸ਼ੇ ਨੂੰ ਚੁੱਕਿਆ ਸੀ। ਪਰ ਬਿੱਟੂ ਨੇ ਵਾਰ ਵਾਰ ਸਪੀਕਰ ਨੂੰ ਆਪਣੀ ਗੱਲ ਪੂਰੀ ਕਰਨ ਦੀ ਅਪੀਲ ਕੀਤੀ। ਸਪੀਕਰ ਨੇ ਉਨ੍ਹਾਂ ਦੀ ਇਕ ਨਹੀਂ ਸੁਣੀ। ਇਸ ਬਾਰੇ ਬਿੱਟੂ ਨੇ ਕਿਹਾ, "ਪ੍ਰਧਾਨ ਜੀ, ਤੁਸੀਂ ਵੀ ਉਨ੍ਹਾਂ (ਸਰਕਾਰ ਨਾਲ) ਮਿਲ ਗਏ ਹੋ।" ਇਸ 'ਤੇ ਬਿਰਲਾ ਨੇ ਕਿਹਾ ਕਿ ਉਨ੍ਹਾਂ ਨੂੰ ਸੀਟ ਤੋਂ ਅਜਿਹੀ ਗੱਲ ਨਹੀਂ ਕਰਨੀ ਚਾਹੀਦੀ। ਉਨ੍ਹਾਂ ਨੂੰ ਬਾਅਦ ਚ ਮੁੱਦਾ ਚੁੱਕਣ ਦਾ ਮੌਕਾ ਮਿਲੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Priyanka Gandhi targeted the Center for removing SPG security