ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਿਅੰਕਾ ਗਾਂਧੀ ਨੇ ਰੁਜ਼ਗਾਰ ਨੂੰ ਲੈ ਕੇ ਯੋਗੀ ਸਰਕਾਰ ’ਤੇ ਲਾਇਆ ਨਿਸ਼ਾਨਾ

ਮੰਗਲਵਾਰ ਨੂੰ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਇੱਕ ਮੀਡੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਵਿੱਚ ਅਧਿਆਪਕਾਂ ਦੀਆਂ ਲਗਭਗ ਦੋ ਲੱਖ ਅਸਾਮੀਆਂ ਖਾਲੀ ਹਨ ਪਰ ਭਾਜਪਾ ਸਰਕਾਰ ਲੋਕਾਂ ਨੂੰ ਰੁਜ਼ਗਾਰ ਦੇਣ ਤੋਂ ਮੁੰਹ ਫੇਰ ਲੈਂਦੀ ਹੈ ਜਦਕਿ ਨੌਜਵਾਨਾਂ ਨੂੰ ਅਯੋਗ ਕਰਾਰ ਦੇ ਦਿੰਦੀ ਹੈ।

 

ਉਨ੍ਹਾਂ ਨੇ ਲਾਈਵ ਹਿੰਦੁਸਤਾਨ ਦੀ ਖ਼ਬਰ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ, ‘ਯੂਪੀ ਵਿੱਚ ਲਗਭਗ 2 ਲੱਖ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਨੌਜਵਾਨ ਨੌਕਰੀਆਂ ਦੀ ਭਾਲ ਚ ਹਨ। ਧੁੱਪ ਅਤੇ ਬਾਰਸ਼ ਚ ਪ੍ਰਦਰਸ਼ਨ ਕਰ ਰਹੇ ਹਨ।

 

ਪ੍ਰਿਯੰਕਾ ਨੇ ਦੋਸ਼ ਲਾਇਆ, "ਭਾਜਪਾ ਸਰਕਾਰ ਦੇ ਲੋਕ ਰੁਜ਼ਗਾਰ ਦੇਣ ਦੇ ਮੁੱਦੇ ਤੋਂ ਮੂੰਹ ਮੋੜਦੇ ਹਨ ਜਾਂ ਕਹਿੰਦੇ ਹਨ ਕਿ ਉੱਤਰ ਭਾਰਤ ਦੇ ਨੌਜਵਾਨਾਂ ’ਚ ਯੋਗਤਾ ਨਹੀਂ ਹੈ।"

 

ਉਨ੍ਹਾਂ ਕਿਹਾ ਕਿ ਖ਼ਬਰਾਂ ਅਨੁਸਾਰ ਉੱਤਰ ਪ੍ਰਦੇਸ਼ ਚ ਅੱਠਵੀਂ ਤੱਕ ਦੇ ਸਰਕਾਰੀ ਸਕੂਲਾਂ ਚ ਅਧਿਆਪਕਾਂ ਦੀਆਂ ਲਗਭਗ ਦੋ ਲੱਖ ਅਸਾਮੀਆਂ ਖਾਲੀ ਹਨ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Priyanka Gandhi targeted the Yogi Government for employment