ਦਿੱਲੀ ਵਿਚ ਗੁਰੂ ਰਵਿਦਾਸ ਮੰਦਰ ਦੇ ਦੁਬਾਰਾ ਨਿਰਮਾਣ ਦੀ ਮੰਗ ਨੂੰ ਲੈ ਕੇ ਦਲਿਤ ਸੰਗਠਨਾਂ ਦੇ ਪ੍ਰਦਰਸ਼ਨ ਦੀ ਪਿਛੋਕੜ ਵਿਚ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਕਿਹਾ ਕਿ ਇਸ ਵਰਗ ਦੀਆਂ ਭਾਵਨਾਵਾਂ ਦਾ ਆਦਰ ਕੀਤਾ ਜਾਣਾ ਚਾਹੀਦਾ ਹੈ।
ਇਸਦੇ ਨਾਲ ਹੀ ਉਨ੍ਹਾਂ ਭਾਜਪਾ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਦਲਿਤਾਂ ਦਾ ਆਪਮਾਨ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਟਵੀਟ ਕਰਕੇ ਕਿਹਾ, ‘ਭਾਜਪਾ ਸਰਕਾਰ ਪਹਿਲਾਂ ਕਰੋੜ ਦਲਿਤ ਭੈਣ–ਭਾਈਆਂ ਦੀ ਸੰਸਕ੍ਰਤਿਕ ਵਿਰਾਸਤ ਦੇ ਪ੍ਰਤੀਕ ਰਵਿਦਾਸ ਮੰਦਰ ਸਥਾਨ ਨਾਲ ਖਿਲਵਾੜ ਕਰਦੀ ਹੈ ਅਤੇ ਜਦੋਂ ਇਸਦੇ ਵਿਰੋਧ ਵਿਚ ਦੇਸ਼ ਦੀ ਰਾਜਧਾਨੀ ਵਿਚ ਹਜ਼ਾਰਾਂ ਦਲਿਤ ਭਾਈ–ਭੈਣਾਂ ਆਪਣੀ ਆਵਾਜ਼ ਚੁੱਕਦੇ ਹਨ ਤਾਂ ਭਾਜਪਾ ਉਨ੍ਹਾਂ ਉਤੇ ਲਾਠੀ ਚਲਾਉਂਦੀ ਹੈ, ਉਨ੍ਹਾਂ ਉਤੇ ਅੱਥਰੂ ਗੈਸ ਨੂੰ ਛੱਡਿਆ ਜਾਂਦਾ ਹੈ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ।
भाजपा सरकार पहले करोड़ों दलित बहनों-भाइयों की सांस्कृतिक विरासत के प्रतीक रविदास मंदिर स्थल से खिलवाड़ करती है और जब देश की राजधानी में हजारों दलित भाई-बहन अपनी आवाज़ उठाते हैं तो भाजपा उन पर लाठी बरसाती है, आँसू गैस चलवाती है, गिरफ़्तार करती है।#SaveSantRavidasTemple
— Priyanka Gandhi Vadra (@priyankagandhi) August 22, 2019
ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਦਲਿਤਾਂ ਦੀ ਆਵਾਜ਼ ਦਾ ਇਹ ਅਪਮਾਨ ਬਰਦਾਸ਼ਤ ਤੋਂ ਬਾਹਰ ਹੈ। ਇਹ ਇਕ ਜਜ਼ਬਾਤੀ ਮਾਮਲਾ ਹੈ ਅਤੇ ਉਨ੍ਹਾਂ ਦੀ ਆਵਾਜ਼ ਦਾ ਆਦਰ ਹੋਣਾ ਚਾਹੀਦਾ।