ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਹਿੰਸਾ 'ਤੇ ਪ੍ਰਿਅੰਕਾ ਨੇ ਕਿਹਾ- ਨੌਜਵਾਨ ਦੇਸ਼ ਦੀ ਆਤਮਾ, ਸਰਕਾਰ ਨੇ ਸੰਵਿਧਾਨ ਨੂੰ ਨੁਕਸਾਨ ਪਹੁੰਚਾਇਆ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਦਿੱਲੀ 'ਚ ਹਿੰਸਾ 'ਤੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਨੇ ਸੰਵਿਧਾਨ ਨੂੰ ਨੁਕਸਾਨ ਪਹੁੰਚਾਇਆ ਹੈ। ਇਹ ਦੇਸ਼ ਦੀ ਆਤਮਾ 'ਤੇ ਹਮਲਾ ਹੈ। ਨੌਜਵਾਨ ਦੇਸ਼ ਦੀ ਆਤਮਾ ਹੈ। ਵਿਰੋਧ ਕਰਨਾ ਉਨ੍ਹਾਂ ਦਾ ਅਧਿਕਾਰ ਹੈ। ਮੈਂ ਵੀ ਇਕ ਮਾਂ ਹਾਂ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਤੁਸੀਂ ਉਨ੍ਹਾਂ ਦੀ ਲਾਇਬ੍ਰੇਰੀ ਵਿੱਚ ਦਾਖ਼ਲ ਹੋਏ, ਉਨ੍ਹਾਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਕੁੱਟਿਆ। ਇਹ ਅੱਤਿਆਚਾਰ ਹੈ।

 

ਪ੍ਰਿਅੰਕਾ ਗਾਂਧੀ ਨੇ ਅੱਗੇ ਕਿਹਾ ਕਿ ਇਹ ਸਾਡਾ ਦੇਸ਼ ਹੈ। ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਸਰਕਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਸਰਕਾਰ ਗ਼ਲਤ ਕਰ ਰਹੀ ਹੈ। ਨਾਗਰਕਿਤਾ ਕਾਨੂੰਨ ਸੰਵਿਧਾਨ ਵਿਰੁੱਧ ਹੈ। 

 

ਪ੍ਰਿਯੰਕਾ ਨੇ ਕਿਹਾ ਕਿ ਕਾਂਗਰਸ ਦਾ ਹਰ ਵਿਅਕਤੀ ਇਸ ਅੱਤਿਆਚਾਰ ਵਿਰੁੱਧ ਲੜਨਗੇ ਅਤੇ ਵਿਦਿਆਰਥੀਆਂ ਨਾਲ ਖੜੇ ਹੋਣਗੇ। ਪ੍ਰਿਯੰਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਕੱਲ੍ਹ ਯੂਨੀਵਰਸਿਟੀ ਵਿੱਚ ਕੀ ਹੋਇਆ, ਕਿਸ ਦੀ ਸਰਕਾਰ ਨੇ ਵਿਦਿਆਰਥੀਆਂ ਨੂੰ ਕੁੱਟਿਆ? ਉਨ੍ਹਾਂ ਨੂੰ ਡੁੱਬਦੀ ਆਰਥਿਕਤਾ 'ਤੇ ਬੋਲਣਾ ਚਾਹੀਦਾ ਹੈ।

 

ਇਸ ਤੋਂ ਪਹਿਲਾਂ, ਪ੍ਰਿਯੰਕਾ ਗਾਂਧੀ ਨੇ ਐਤਵਾਰ ਨੂੰ ਕੇਂਦਰ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ - ਇਹ ਸਰਕਾਰ ਜਨਤਾ ਦੀ ਆਵਾਜ਼ ਤੋਂ ਡਰਦੀ ਹੈ, ਇਸ ਲਈ ਉਹ ਵਿਦਿਆਰਥੀਆਂ ਤੇ ਪੱਤਰਕਾਰਾਂ ਨੂੰ ਦਬਾ ਕੇ ਆਪਣੀ ਮੌਜੂਦਗੀ ਦਰਜ ਕਰਵਾ ਰਹੀ ਹੈ। ਐਤਵਾਰ ਰਾਤ ਨੂੰ ਕੀਤੇ ਇੱਕ ਟਵੀਟ ਵਿੱਚ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਨੌਜਵਾਨਾਂ ਦੀ ਆਵਾਜ਼ ਸੁਣਨੀ ਹੋਵੇਗੀ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Priyanka Gandhi Vadra on says Govt has given a blow to the Constitution attack on the soul of the nation