ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਆਪਣੇ ਭਾਈ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਲਈ ਮੰਗਲਵਾਰ ਨੂੰ ਸਵੇਰੇ ਉਨ੍ਹਾਂ ਦੀ ਰਿਹਾਇਸ਼ ਪਹੁੰਚੀ। ਇਸ ਤੋਂ ਪਹਿਲਾਂ ਕਈ ਰਿਪੋਰਟਾਂ ਸਾਹਮਣੇ ਆਈਆਂ ਸਨ ਕਿ ਲੋਕ ਸਭਾ ਚੋਣਾਂ ਵਿਚ ਹਾਰ ਬਾਅਦ ਰਾਹੁਲ ਗਾਂਧੀ ਅਹੁਦੇ ਤੋਂ ਅਸਤੀਫਾ ਦੇਣ ਉਤੇ ਅੜੇ ਹੋਏ ਹਨ।
ਰਾਹੁਲ ਗਾਂਧੀ ਦੀ ਰਿਹਾਇਸ਼ 12 ਤੁਗਲਕ ਲੇਨ ਉਤੇ ਉਸ ਨੂੰ ਮਿਲਣ ਲਈ ਪ੍ਰਿਯੰਕਾ ਗਾਂਧੀ ਤੋਂ ਇਲਾਵਾ ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਅਤੇ ਬੁਲਾਰੇ ਰਣਦੀਪ ਸੁਰਜੇਵਾਲਾ ਵੀ ਪਹੁੰਚੇ। ਉਥੇ, ਥੋੜ੍ਹੀ ਦੇਰ ਬਾਅਦ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਕਾਂਗਰਸ ਪ੍ਰਧਾਨ ਦੀ ਰਿਹਾਇਸ਼ ਉਤੇ ਪਹੁੰਚੇ। ਇਹ ਮੀਟਿੰਗ ਉਸ ਰਿਪੋਰਟ ਦੇ ਬਾਅਦ ਦੱਸੀ ਜਾ ਰਹੀ ਹੈ ਜਿਸ ਵਿਚ ਕਿਹਾ ਗਿਆ ਸੀ ਕਿ ਆਉਣ ਵਾਲੇ ਤਿੰਨ ਚਾਰ ਦਿਨ ਵਿਚ ਪਾਰਟੀ ਦੀ ਸੀਡਬਲਿਊਸੀ ਦੀ ਮੀਟਿੰਗ ਹੋ ਸਕਦੀ ਹੈ।
ਹਾਲਾਂਕਿ, ਕਾਂਗਰਸ ਆਗੂ ਕੇ ਸੀ ਵੇਣੁਗੋਪਾਲ ਨੇ ਇਨ੍ਹਾਂ ਰਿਪੋਰਟਾਂ ਨੂੰ ਮੁਢੋ ਨਿਕਾਰਦੇ ਹੋਏ ਕਿਹਾ ਕਿ ਇਹ ਪੂਰੀ ਤਰ੍ਹਾਂ ਨਾਲ ਆਧਾਰਹੀਨ ਹਨ। ਇਯ ਤੋਂ ਪਹਿਲਾਂ ਸੋਮਵਾਰ ਨੂੰ ਸਵੇਰੇ ਆਗੂ ਅਹਿਮਦ ਪਟੇਨ ਅਤੇ ਕੇ ਸੀ ਵੇਣੂਗੋਪਾਲ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ।