ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚਲਾਨ ਦੀ ਭਾਰੀ ਰਕਮ ਖਿਲਾਫ ਗਡਕਰੀ ਦੇ ਘਰ ਬਾਹਰ ਪਿੱਟ ਸਿਆਪਾ

ਕਾਂਗਰਸ ਦੀ ਯੂਥ ਵਿੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦੀ ਰਿਹਾਇਸ਼ ਦੇ ਬਾਹਰ ਮੋਟਰਸਾਈਕਲਾਂ ਅਤੇ ਸਕੂਟਰਾਂ ਨਾਲ ਨਵੇਂ ਮੋਟਰ ਵਹੀਕਲ ਐਕਟ ਦੇ ਤਹਿਤ ਵੱਡੇ ਚਲਾਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ।

 

ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਬੀਵੀ ਨੇ ਦੋਸ਼ ਲਾਇਆ ਕਿ ਇਹ ਬਿਲ ਆਮ ਲੋਕਾਂ ਦਾ ਭਾਰੀ ਆਰਥਿਕ ਨੁਕਸਾਨ ਕਰ ਰਿਹਾ ਹੈ ਤੇ ਦੂਜੇ ਪਾਸੇ ਲੋਕਾਂ ਦੀ ਨਿਜਪੁਣੇ ਦੀ ਉਲੰਘਣਾ ਕੀਤੀ ਜਾ ਰਹੀ ਹੈ।

 

ਉਨ੍ਹਾਂ ਕਿਹਾ ਕਿ ਲੋਕਾਂ ਦੇ ਨਿਜੀ ਵੇਰਵੇ ਦਿੱਲੀ ਚ ਟ੍ਰੈਫਿਕ ਪੁਲਿਸ ਦੀ ਵੈੱਬਸਾਈਟ ‘ਤੇ ਉਪਲਬਧ ਕਰਵਾਏ ਜਾ ਰਹੇ ਹਨ।

 

ਸ੍ਰੀਨਿਵਾਸ ਨੇ ਕਿਹਾ ਕਿ ਡਰਾਈਵਰ ਦੇ ਵੇਰਵਿਆਂ ਨੂੰ ਸੁਰੱਖਿਅਤ ਕਰਨ ਲਈ ਇਕ ਓਟੀਪੀ ਹੋਣਾ ਚਾਹੀਦਾ ਹੈ। ਹਜ਼ਾਰਾਂ ਰੁਪਏ ਦਾ ਚਲਾਨ ਆਮ ਲੋਕਾਂ ਦੀ ਵਿੱਤੀ ਸਮਰੱਥਾ ਤੋਂ ਬਾਹਰ ਹੈ। ਸਰਕਾਰ ਨੂੰ ਇਸ ਨੂੰ ਘਟਾਉਣ ਬਾਰੇ ਸੋਚਣਾ ਚਾਹੀਦਾ ਹੈ।

 

ਗਡਕਰੀ ਦੀ ਰਿਹਾਇਸ਼ ਦੇ ਬਾਹਰ ਕਈ ਨੌਜਵਾਨ ਕਾਂਗਰਸੀ ਆਗੂ ਅਤੇ ਕਾਰਕੁਨਾਂ ਮੋਟਰਸਾਈਕਲਾਂ ਅਤੇ ਸਕੂਟਰਾਂ ਨੂੰ ਲੈ ਕੇ ਗਏ ਪ੍ਰਦਰਸ਼ਨਾਂ ਚ ਸ਼ਾਮਲ ਹੋਏ। ਯੂਥ ਕਾਂਗਰਸ ਦੇ ਬੁਲਾਰੇ ਅਮਰੀਸ਼ ਰੰਜਨ ਪਾਂਡੇ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਕੁਝ ਕਾਰਕੁਨਾਂ ਨੇ ਰੋਸ ਵਜੋਂ ਗਡਕਰੀ ਦੀ ਰਿਹਾਇਸ਼ ਦੇ ਬਾਹਰ ਮੋਟਰ ਸਾਈਕਲ ਛੱਡ ਕੇ ਲੰਘ ਗਏ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Protest outside Nitin Gadkari house against huge penalty