ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA ਵਿਰੁੱਧ ਹੰਗਾਮਾ: ਜਾਮੀਆ ਤੋਂ ਬਾਅਦ ਮਦਰਾਸ ਯੂਨੀਵਰਸਿਟੀ ’ਚ ਘੁਸੀ ਪੁਲਿਸ

CAA ਵਿਰੁੱਧ ਹੰਗਾਮਾ: ਜਾਮੀਆ ਤੋਂ ਬਾਅਦ ਮਦਰਾਸ ਯੂਨੀਵਰਸਿਟੀ ’ਚ ਘੁਸੀ ਪੁਲਿਸ

ਨਾਗਰਿਕਤਾ ਸੋਧ ਕਾਨੂੰਨ (CAA) ਵਿਰੁੱਧ ਬੀਤੇ ਕੁਝ ਦਿਨਾਂ ਤੋਂ ਦੇਸ਼ ਦੇ ਵੱਖੋ–ਵੱਖਰੇ ਇਲਾਕਿਆਂ ’ਚ ਪ੍ਰਦਰਸ਼ਨ ਜਾਰੀ ਹੈ। ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ, ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਸਮੇਤ ਕਈ ਯੂਨੀਵਰਸਿਟੀਜ਼ ’ਚ ਨਾਗਰਿਕਤਾ ਕਾਨੂੰਨ ਵਿਰੁੱਧ ਜ਼ਬਰਦਸਤ ਰੋਹ ਤੇ ਰੋਸ ਵੇਖਣ ਨੂੰ ਮਿਲ ਰਿਹਾ ਹੈ।

 

 

ਨਾਗਰਿਕਤਾ ਕਾਨੂੰਨ ਵਿੱਚ ਸੋਧ ਵਿਰੁੱਧ ਮਦਰਾਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਇੱਕ ਵਰਗ ਨੇ ਕੱਲ੍ਹ ਲਗਾਤਾਰ ਦੂਜੇ ਦਿਨ ਵੀ ਕੈਂਪਸ ਵਿੱਚ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਿਆ। ਪਰ ਉੱਥੇ ਉਸ ਵੇਲੇ ਮਾਹੌਲ ਕੁਝ ਤਣਾਅਪੂਰਨ ਹੋ ਗਿਆ, ਜਦੋਂ ਪੁਲਿਸ ਯੂਨੀਵਰਸਿਟੀ ਕੈਂਪਸ ’ਚ ਦਾਖ਼ਲ ਹੋ ਗਈ।

 

 

ਦਰਅਸਲ, ਮੰਗਲਵਾਰ ਨੂੰ ਪੁਲਿਸ ਜਦੋਂ ਮਦਰਾਸ ਯੂਨੀਵਰਸਿਟੀ ਕੈਂਪਸ ’ਚ ਘੁਸੀ, ਤਦ ਉੱਥੇ ਲਗਭਗ 80 ਵਿਦਿਆਰਥੀ ਜਾਮੀਆ ਮਿਲੀਆ ਯੂਨੀਵਰਸਿਟੀ ਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ’ਚ ਹੋਈ ਹਿੰਸਾ ਤੇ ਨਾਗਰਿਕਤਾ ਕਾਨੂੰਨ ਵਿਰੁੱਧ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਸਨ। ਇੱਥੇ ਵਰਨਣਯੋਗ ਹੈ ਕਿ ਵੱਖੋ–ਵੱਖਰੀਆਂ ਯੂਨੀਵਰਸਿਟੀਜ਼ ’ਚ ਵਿਦਿਆਰਥੀਆਂ ਦੀਆਂ ਜੱਥੇਬੰਦੀਆਂ ਨੇ ਵੀਰਵਾਰ ਨੂੰ ਸਮੁੱਚੇ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ।

 

 

ਕੈਂਪਸ ’ਚ ਦਾਖ਼ਲ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਉਹ ਵਿਦਿਆਰਥੀਆਂ ਦੀ ਸੁਰੱਖਿਆ ਲਈ ਹਨ। ਦੂਜੇ ਪਾਸੇ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਦੋ ਵਿਦਿਆਰਥੀਆਂ ਨੂੰ ਪੁਲਿਸ ਚੁੱਕ ਕੇ ਲੈ ਗਈ ਹੈ। ਪੁਲਿਸ ਸੂਤਰਾਂ ਮੁਤਾਬਕ ਸਬੰਧਤ ਕਾਲਜਾਂ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਮਰੀਨਾ ਕੈਂਪਸ ’ਚ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਸਤੇ ਭੜਕਾਉਣ ਦੇ ਦੋਸ਼ ਹੇਠ ਦੋ ਵਿਦਿਆਰਥੀਆਂ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਹੈ।

 

 

ਲਗਭਗ 50 ਪ੍ਰਦਰਸ਼ਨਕਾਰੀ ਵਿਦਿਆਰਥੀਆਂ ਮੁਤਾਬਕ ਯੂਨੀਵਰਸਿਟੀ ਨੇ 2 ਜਨਵਰੀ ਤੱਕ ਛੁੱਟੀ ਐਲਾਨ ਦਿੱਤੀ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕੈਂਪਸ ’ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਉਨ੍ਹਾਂ ਦਾ ਕੈਂਪਸ ਵਿੱਚ ਵਿਦਿਆਰਥੀਆਂ ਨੂੰ ਜ਼ਬਰਦਸਤੀ ਹਟਾਉਣ ਦਾ ਕੋਈ ਇਰਾਦਾ ਨਹੀਂ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Protests against CAA After Jamia Police entered Madras University