ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ ਹਮਲਾ: ਕੇਂਦਰ ਨੇ ਸੱਦੀ ਸਰਬ–ਪਾਰਟੀ ਮੀਟਿੰਗ, ਕਾਂਗਰਸ ਨੇ ਕਿਹਾ ਸਰਕਾਰ ਦੇ ਨਾਲ

ਵੀਰਵਾਰ ਨੂੰ ਕਸ਼ਮੀਰ 'ਚ ਪੁਲਵਾਮਾ ਵਿਖੇ ਹੋਏ ਦਹਿਸ਼ਤਗਰਦ ਹਮਲੇ ਤੋਂ ਤੁਰੰਤ ਬਾਅਦ

ਨਰਿੰਦਰ ਮੋਦੀ ਸਰਕਾਰ ਨੇ ਅੱਜ ਸਰਬ–ਪਾਰਟੀ ਮੀਟਿੰਗ ਸੱਦ ਲਈ ਹੈ; ਜਿਸ ਵਿੱਚ ਪੁਲਵਾਮਾ ਦੇ ਦਹਿਸ਼ਤਗਰਦ ਹਮਲੇ ਤੋਂ ਬਾਅਦ ਦੇਸ਼ ਵਿੱਚ ਪੈਦਾ ਹੋਏ ਹਾਲਾਤ ਉੱਤੇ ਵਿਚਾਰ–ਵਟਾਂਦਰਾ ਕੀਤਾ ਜਾਵੇਗਾ। ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਕਿਹਾ ਹੈ ਕਿ ਇਸ ਮੁੱਦੇ ਉੱਤੇ ਉਹ ਪੂਰੀ ਤਰ੍ਹਾਂ ਕਾਂਗਰਸ ਦੇ ਨਾਲ ਹੈ। ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕੋਈ ਵੀ ਸਾਨੂੰ ਵੰਡ ਨਹੀਂ ਸਕਦਾ।

 

 

ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਮੌਕੇ ’ਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਪੁੱਜੇ। ਇੱਥੇ ਹੀ ਕੱਲ੍ਹ ਇੱਕ ਆਤਮਘਾਤੀ ਬੰਬਾਰ ਨੇ ਸੁਰੱਖਿਆ ਬਲਾਂ ਦੇ ਕਾਫ਼ਲੇ ਉੱਤੇ ਹਮਲਾ ਕਰ ਕੇ 45 ਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ।

 

 

ਇਹ ਖ਼ਬਰ ਲਿਖੇ ਜਾਣ ਤੱਕ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਦੀ ਉਡੀਕ ਹੋ ਰਹੀ ਸੀ, ਜੋ ਕਸ਼ਮੀਰ ਤੋਂ ਪਰਤਣ ਵਾਲੇ ਹਨ। ਸਰਬ–ਪਾਰਟੀ ਮੀਟਿੰਗ ਉਸ ਤੋਂ ਬਾਅਦ ਹੀ ਸ਼ੁਰੂ ਹੋਣੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pulwama Attack Centre convenes All Party Meeting Congress says with Govt