ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ ਹਮਲਾ : NIA ਨੂੰ ਮਿਲੀ ਵੱਡੀ ਸਫਲਤਾ, ਆਦਿਲ ਦੀ ਮਦਦ ਕਰਨ ਵਾਲਾ ਗ੍ਰਿਫ਼ਤਾਰ

ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੂੰ ਪਿਛਲੇ ਸਾਲ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ 'ਚ ਵੱਡੀ ਸਫਲਤਾ ਮਿਲੀ ਹੈ। ਜਾਂਚ ਏਜੰਸੀ ਨੇ ਸ਼ੁੱਕਰਵਾਰ ਨੂੰ ਅੱਤਵਾਦੀ ਸ਼ਕੀਰ ਬਸ਼ੀਰ ਨੂੰ ਗ੍ਰਿਫਤਾਰ ਕੀਤਾ, ਜਿਸ ਨੇ ਆਤਮਘਾਤੀ ਹਮਲਾਵਰ ਆਦਿਲ ਅਹਿਮਦ ਡਾਰ ਦੀ ਮਦਦ ਕੀਤੀ ਸੀ। ਜੈਸ਼-ਏ-ਮੁਹੰਮਦ ਦੇ ਅੱਤਵਾਦੀ ਸ਼ਾਕਿਰ ਬਸ਼ੀਰ ਨੇ ਆਦਿਲ ਨੂੰ ਪਨਾਹ ਦਿੱਤੀ ਸੀ।
 

ਐਨਆਈਏ ਨੇ ਦੱਸਿਆ ਕਿ ਗ੍ਰਿਫ਼ਤਾਰ ਬਸ਼ੀਰ ਨੇ ਦੱਸਿਆ ਹੈ ਕਿ ਉਸ ਨੇ ਪਾਕਿਸਤਾਨੀ ਅੱਤਵਾਦੀ ਮੁਹੰਮਦ ਉਮਰ ਅਤੇ ਆਦਿਲ ਅਹਿਮਦ ਡਾਰ ਨੂੰ ਸਾਲ 2018 ਦੇ ਅਖੀਰ ਤੋਂ ਫ਼ਰਵਰੀ 2019 ਤੱਕ ਉਸ ਦੇ ਘਰ 'ਚ ਪਨਾਹ ਦਿੱਤੀ ਸੀ। ਇਸ ਤੋਂ ਇਲਾਵਾ ਦੋਵਾਂ ਨੇ ਆਈਈਡੀ ਬਣਾਉਣ 'ਚ ਮਦਦ ਕੀਤੀ ਸੀ। ਉਸ ਨੂੰ ਹੋਰ ਪੁੱਛਗਿੱਛ ਲਈ 15 ਦਿਨਾਂ ਦੀ ਐਨਆਈਏ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ।
 

 

ਇਸ ਤੋਂ ਪਹਿਲਾਂ ਵੀਰਵਾਰ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਇਸ ਖ਼ਬਰ ਤੋਂ ਇਨਕਾਰ ਕੀਤਾ ਸੀ ਕਿ ਵਿਸ਼ੇਸ਼ ਅਦਾਲਤ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਇੱਕ ਦੋਸ਼ੀ ਨੂੰ ਜ਼ਮਾਨਤ ਦੇ ਦਿੱਤੀ ਹੈ। ਇੱਕ ਬਿਆਨ ਵਿੱਚ ਐਨਆਈਏ ਨੇ ਕਿਹਾ ਕਿ ਯੁਸੂਫ਼ ਚੋਪਾਨ ਨਾਂਅ ਦੇ ਇੱਕ ਵਿਅਕਤੀ ਨੂੰ ਜ਼ਮਾਨਤ ਮਿਲੀ ਹੈ, ਉਸ ਨੂੰ ਅਤਿਵਾਦ ਦੀ ਸਾਜਿਸ਼ ਦੇ ਇੱਕ ਹੋਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਨਾ ਕਿ ਫਰਵਰੀ 2019 ਦੇ ਹਮਲੇ ਦੇ ਕੇਸ ਵਿੱਚ।
 

ਐਨਆਈਏ ਦੇ ਇੱਕ ਬੁਲਾਰੇ ਨੇ ਕਿਹਾ ਕਿ ਚੋਪਾਨ ਨੂੰ ਜੈਸ਼-ਏ-ਮੁਹੰਮਦ ਦੇ ਸੀਨੀਅਰ ਕਮਾਂਡਰਾਂ ਵੱਲ਼ੋਂ ਦਿੱਲੀ-ਐਨਸੀਆਰ ਸਮੇਤ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਤਵਾਦੀ ਹਮਲੇ ਕਰਨ ਦੀ ਸਾਜਿਸ਼ ਨਾਲ ਜੁੜੇ ਇੱਕ ਕੇਸ 'ਚ ਗ੍ਰਿਫ਼ਤਾਰ ਕੀਤਾ ਸੀ। ਇਸ ਮੁਲਜ਼ਮ ਦੀ ਜ਼ਮਾਨਤ ਦਾ ਮੁੱਦਾ ਚੁੱਕਦਿਆਂ ਕਾਂਗਰਸ ਨੇ ਕਿਹਾ ਸੀ ਕਿ ਇਹ ਪੁਲਵਾਮਾ ਵਿੱਚ ਸ਼ਹੀਦ ਹੋਏ ਫ਼ੌਜੀਆਂ ਦਾ ਅਪਮਾਨ ਹੈ ਅਤੇ ਮੰਗ ਕੀਤੀ ਸੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਅਸਤੀਫਾ ਦੇਣ।
 

ਦੱਸ ਦਈਏ ਕਿ ਪਿਛਲੇ ਸਾਲ 14 ਫ਼ਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫ਼ਲੇ 'ਤੇ ਆਤਮਘਾਤੀ ਅੱਤਵਾਦੀ ਹਮਲਾ ਹੋਇਆ ਸੀ। ਇਸ ਅੱਤਵਾਦੀ ਹਮਲੇ ਵਿੱਚ ਸੀਆਰਪੀਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਤਕਰੀਬਨ 2500 ਜਵਾਨ ਨੂੰ ਲੈ ਕੇ 78 ਬੱਸਾਂ 'ਚ ਸੀਆਰਪੀਐਫ ਦਾ ਕਾਫ਼਼ਲਾ ਜਾ ਰਿਹਾ ਸੀ, ਜਦੋਂ ਸੜਕ ਦੇ ਬਿਲਕੁਲ ਸਾਹਮਣੇ ਤੋਂ ਆ ਰਹੀ ਇੱਕ ਕਾਰ ਨੇ ਸੀਆਰਪੀਐਫ ਦੇ ਕਾਫ਼ਲੇ ਨਾਲ ਭਰੀ ਗੱਡੀ ਨੂੰ ਟੱਕਰ ਮਾਰ ਦਿੱਤੀ। ਹਮਲਾ ਕਰਨ ਵਾਲਾ ਆਤਮਘਾਤੀ ਹਮਲਾਵਰ ਅੱਤਵਾਦੀ ਆਦਿਲ ਅਹਿਮਦ ਡਾਰ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pulwama attack NIA arrested one accused Shakir Bashir Magrey