ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ ਹਮਲਾ : ਸਥਿਤੀ ਦਾ ਜਾਇਜ਼ਾ ਲੈਣ ਲਈ ਸ੍ਰੀਨਗਰ ਜਾਣਗੇ ਰਾਜਨਾਥ ਸਿੰਘ

ਪੁਲਵਾਮਾ ਹਮਲਾ : ਸਥਿਤੀ ਦਾ ਜਾਇਜ਼ਾ ਲੈਣ ਲਈ ਸ੍ਰੀਨਗਰ ਜਾਣਗੇ ਰਾਜਨਾਥ ਸਿੰਘ

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਜੰਮੂ ਕਸ਼ਮੀਰ ਦੇ ਅਵਾਂਤੀਪੁਰਾ ’ਚ ਅੱਤਵਾਦੀ ਹਮਲੇ ਨਾਲ ਪੈਦਾ ਹੋਈ ਸਥਿਤੀ ਦਾ ਜਾਇਜਾ ਲੈਣ ਲਈ ਅੱਜ ਸ੍ਰੀਨਗਰ ਜਾਣਗੇ।

 

ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗ੍ਰਹਿ ਮੰਤਰੀ ਉਥੇ ਸੀਨੀਅਰ ਸੁਰੱਖਿਆ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜਾ ਲੈਣਗੇ ਅਤੇ ਇਸ ਸਬੰਧੀ ਉਠਾਏ ਜਾਣ ਵਾਲੇ ਕਦਮਾਂ ਉਤੇ ਵਿਚਾਰ ਚਰਚਾ ਕਰਨਗੇ।

 

ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਆਪਣਾ ਸ਼ੁੱਕਰਵਾਰ ਦਾ ਬਿਹਾਰ ਦੌਰਾ ਰੱਦ ਕਰ ਦਿੱਤਾ ਹੈ। ਇਸ ਵਿਚ ਗ੍ਰਹਿ ਮੰਤਰਾਲਾ ਇਸ ਹਮਲੇ ਦੀ ਜਾਂਚ ਲਈ ਰਾਸ਼ਟਰੀ ਸੁਰੱਖਿਆ ਏਜੰਸੀ (ਐਨਆਈਏ) ਅਤੇ ਫੋਰੇਂਸਿਕ ਮਹਿਰਾਂ ਦੇ ਦਲਾਂ ਨੂੰ ਘਟਨਾਸਥਾਨ ਉਤੇ ਭੇਜ ਰਿਹਾ ਹੈ। ਹਮਲੇ ਵਿਚ ਸ਼ਹੀਦ ਜਵਾਨਾਂ ਦੇ ਮ੍ਰਿਤਕ ਸ਼ਰੀਰ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।

 

ਅਵੰਤੀਪੋਰਾ ਵਿਚ ਵੀਰਵਾਰ ਨੂੰ ਕੇਂਦਰੀ ਸੁਰੱਖਿਆ ਬਲ (ਸੀਆਰਪੀਐਫ) ਦੇ ਕਾਫਲੇ ਉਤੇ ਅੱਤਵਾਦੀ ਹਮਲੇ ਵਿਚ 44 ਜਵਾਨ ਸ਼ਹੀਦ ਹੋ ਗਏ ਅਤੇ ਕਈ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਗ੍ਰਹਿ ਮੰਤਰੀ ਨੇ ਇਸ ਹਮਲੇ ਦੀ ਸੂਚਨਾ ਮਿਲਣ ਦੇ ਤੁਰੰਤ ਬਾਅਦ ਸੀਆਰਪੀਐਫ ਦੇ ਡਾਇਰੈਕਟਰ ਜਨਰਲ ਆਰ ਆਰ ਭਟਨਾਗਰ ਤੋਂ ਜਾਣਕਾਰੀ ਲਈ। ਉਨ੍ਹਾਂ ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਨਾਲ ਵੀ ਗੱਲ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pulwama Terror Attack Home Minister Rajnath Singh will to go to Srinagar today and look out the situation over their