ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਨੂੰ ਭਾਰਤ ਦਾ ਮੂੰਹਤੋੜ ਜਵਾਬ, ਵਾਪਸ ਲਿਆ ਐਮਐਫਐਨ ਦਾ ਦਰਜਾ

ਪਾਕਿ ਨੂੰ ਭਾਰਤ ਦਾ ਮੂੰਹਤੋੜ ਜਵਾਬ, ਵਾਪਸ ਲਿਆ ਐਮਐਫਐਨ ਦਾ ਦਰਜਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਪੁਲਵਾਮਾ ਵਿਚ ਸੁਰੱਖਿਆ ਦੇ ਕਾਫਲੇ ਉਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਸੁਰੱਖਿਆ ਮਾਮਲੇ ਦੀ ਕੈਬਨਿਟ ਕਮੇਟੀ ਦੀ ਮੀਟਿੰਗ ਹੋਈ। ਇਸ ਵਿਚ ਪੁਲਵਾਮਾ ਅੱਤਵਾਦੀ ਹਮਲੇ ਦੇ ਬਾਅਦ ਸੁਰੱਖਿਆ ਕਮੇਟੀ ਦੀ ਸਮੀਖਿਆ ਕੀਤੀ ਗਈ ਅਤੇ ਇਸ ਬਾਰੇ ਅਗਲੀ ਕਾਰਵਾਈ ਉਤੇ ਵਿਚਾਰ ਚਰਚਾ ਕੀਤੀ ਗਈ।

 

ਅਰੁਣ ਜੇਤਲੀ ਨੇ ਵੀਰਵਾਰ ਨੁੰ ਹਮਲੇ ਦੀ ਨਿੰਦਾ ਕੀਤੀ ਸੀ। ਉਨ੍ਹਾਂ ਅੱਤਵਾਦੀਆਂ ਨੂੰ ਇਸ ਘਿਨੌਣੇ ਕਾਰੇ ਲਈ ਸਬਕ ਸਿਖਾਉਣ ਦੀ ਵਚਨਬੱਧਤਾ ਪ੍ਰਗਟ ਕੀਤੀ। ਅਰੁਣ ਜੇਤਲੀ ਨੇ ਦੱਸਿਆ ਕਿ ਪਾਕਿਸਤਾਨ ਤੋਂ ਮੋਸਟ ਫੇਵਰਡ ਨੈਸ਼ਨ (ਐਮਐਫਐਨ) ਦਾ ਦਰਜਾ ਵਾਪਸ ਲਿਆ ਗਿਆ ਹੈ।

 

ਅਰੁਣ ਜੇਤਲੀ ਨੇ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਅਤੇ ਇਸਦਾ ਸਮਰਥਨ ਕਰਨ ਵਾਲਿਆਂ ਨੂੰ ਭਾਰੀ ਕੀਮਤ ਤਾਰਨੀ ਪਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸਰਬ ਪਾਰਟੀ ਮੀਟਿੰਗ ਬੁਲਾਏਗੀ। ਅਰੁਣ ਜੇਤਲੀ ਨੇ ਕਿਹਾ ਕਿ ਜੋ ਲੋਕ ਅੱਤਵਾਦੀ ਹਮਲੇ ਲਈ ਜ਼ਿੰਮੇਵਾਰ ਹਨ ਅਤੇ ਜਿਨ੍ਹਾਂ ਇਸਦਾ ਸਮਰਥਨ ਕੀਤਾ ਹੈ ਉਨ੍ਹਾਂ ਨੂੰ ਇਸਦੀ ਕੀਮਦ ਚੁਕਾਉਣੀ ਪਵੇਗੀ। ਉਥੇ, ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਦੇ ਮ੍ਰਿਤਕ ਸ਼ਰੀਰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਦਾ ਕੰਮ ਸੀਆਰਪੀਐਫ ਕਰੇਗੀ।

 

ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਤੋਂ ਇਲਾਵਾ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਅਤੇ ਅਮਰੀਕਾ ਤੋਂ ਇਲਾਜ ਕਰਵਾ ਕੇ ਵਾਪਸ ਆਏ ਵਿੱਤ ਮੰਤਰੀ ਅਰੁਣ ਜੇਤਲੀ ਸ਼ਾਮਲ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pulwama terror attack india take back most favoured nation from pakistan