ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਪੁਣੇ ਵਿੱਚ ਕੰਧ ਡਿੱਗਣ ਦੇ ਮਾਮਲੇ ਵਿੱਚ ਸ਼ਨੀਵਾਰ ਨੂੰ ਡੂੰਘੀ ਜਾਂਚ ਦਾ ਹੁਕਮ ਦਿੱਤਾ। ਹਾਦਸੇ ਵਿੱਚ 15 ਲੋਕ ਮਾਰੇ ਗਏ ਹਨ।
ਫੜਨਵੀਸ ਨੇ ਟਵੀਟ ਕੀਤਾ, ਪੁਣੇ ਦੇ ਕੋਂਡਵਾ ਵਿੱਚ ਕੰਧ ਡਿੱਗਣ ਦੀ ਘਟਨਾ ਵਿੱਚ ਲੋਕਾਂ ਦੀ ਮੌਤ ਦੀ ਖ਼ਬਰ ਸੁਣ ਕੇ ਦੁਖੀ ਹਾਂ। ਮੈਂ ਮ੍ਰਿਤਕ ਦੇ ਪਰਿਵਾਰਾਂ ਨਾਲ ਮੇਰੀਆਂ ਸੰਵੇਦਨਾਵਾਂ ਹਨ ਅਤੇ ਜ਼ਖ਼ਮੀਆਂ ਨੂੰ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ। ਪੁਣੇ ਦੇ ਕੁਲੈਕਟਰ ਨੂੰ ਮਾਮਲੇ ਦੀ ਜਾਂਚ ਕਰਨ ਦਾ ਹੁਕਮ ਦਿੱਤਾ ਹੈ।
ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਸ਼ੋਕ ਚੌਹਾਨ ਨੇ ਵੀ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਸੂਬਾ ਸਰਕਾਰ ਨੂੰ ਪ੍ਰਭਾਵਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਕੀਤੀ ਜਾਵੇ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ।
ਪੁਣੇ ਵਿੱਚ ਇਕ ਰਿਹਾਇਸ਼ੀ ਕੰਪਲੈਕਸ ਦੀ ਕੰਧ ਢਹਿਣ ਨਾਲ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਚਾਰ ਬੱਚੇ ਸ਼ਾਮਲ ਹਨ। ਉਸਾਰੀ ਵਾਲੀ ਥਾਂ ਉੱਤੇ ਕੰਮ ਕਰਨ ਵਾਲੇ ਕਾਮਿਆਂ ਲਈ ਝੁੱਗੀਆਂ ਬਣਾਈਆਂ ਗਈਆਂ ਸਨ।