ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਰਾਮ ਰਹੀਮ ਦੀ ਪੈਰੋਲ ਪਟੀਸ਼ਨ ਰੱਦ ਕਰ ਦਿੱਤੀ ਹੈ। ਇਹ ਪਟੀਸ਼ਨ ਪਤਨੀ ਵੱਲੋਂ ਦਾਇਰ ਕੀਤੀ ਸੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਨੇ ਬਲਾਤਕਾਰ ਦੇ ਦੋਸ਼ੀ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਹਨੀਪ੍ਰੀਤ ਡੇਰਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ 25 ਅਗਸਤ, 2017 ਨੂੰ ਹਰਿਆਣਾ ਦੇ ਪੰਚਕੂਲਾ ਵਿੱਚ ਹੋਈ ਹਿੰਸਾ ਦੇ ਸਿਲਸਿਲੇ ਵਿੱਚ ਜੇਲ੍ਹ ਵਿੱਚ ਬੰਦ ਹੈ। ਹੁਣ ਇਹ ਮਾਮਲਾ ਚੀਫ਼ ਜਸਟਿਸ ਦੇ ਸਾਹਮਣੇ ਰੱਖਿਆ ਜਾਵੇਗਾ ਤਾਂ ਜੋ ਕੇਸ ਨੂੰ ਹੋਰ ਬੈਂਚ ਕੋਲ ਭੇਜਿਆ ਜਾ ਸਕੇ।
ਉਨ੍ਹਾਂ ਦੇ (ਹਨੀਪ੍ਰੀਤ) ਵਕੀਲ ਨੇ ਕਿਹਾ ਕਿ ਹਿੰਸਾ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਸੀ ਅਤੇ ਬਾਅਦ ਵਿੱਚ ਉਸ ਦਾ ਨਾਮ ਐਫ਼ਆਰਆਈ ਵਿੱਚ ਦਰਜ ਹੋਇਆ ਸੀ। ਗੁਰਮੀਤ ਰਾਮ ਰਹੀਮ ਨੂੰ ਦੋ ਔਰਤਾਂ ਨਾਲ ਬਲਾਤਕਾਰ ਦੇ ਦੋਸ਼ ਵਿੱਚ ਅਗਸਤ 2017 ਵਿੱਚ 20 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਜਨਵਰੀ ਵਿੱਚ ਸੀਬੀਆਈ ਦੀ ਇੱਕ ਵਿਸ਼ੇਸ਼ ਅਦਾਲਤ ਨੇ 16 ਸਾਲ ਪਹਿਲਾਂ ਇੱਕ ਪੱਤਰਕਾਰ ਦੀ ਹੱਤਿਆ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਸਣੇ ਤਿੰਨ ਹੋਰ ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸਿਰਸਾ ਅਤੇ ਪੰਚਕੂਲਾ ਵਿਚ ਹਿੰਸਾ ਭੜਕ ਗਈ ਜਿਸ ਵਿੱਚ 41 ਲੋਕ ਮਾਰੇ ਗਏ ਅਤੇ 260 ਤੋਂ ਵੱਧ ਜ਼ਖ਼ਮੀ ਹੋਏ।