ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਕੈਬਨਿਟ ਦੀ ਬੈਠਕ ਅੱਜ ; ਵਿਸ਼ੇਸ਼ ਇਜਲਾਸ ਸਬੰਧੀ ਹੋਵੇਗੀ ਚਰਚਾ

ਪੰਜਾਬ ਕੈਬਨਿਟ ਦੀ ਬੈਠਕ ਮੰਗਲਵਾਰ ਨੂੰ ਹੋਵੇਗੀ। ਇਹ ਬੈਠਕ 16 ਅਤੇ 17 ਜਨਵਰੀ ਨੂੰ ਬੁਲਾਏ ਜਾ ਰਹੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਮੱਦੇਨਜ਼ਰ ਕੀਤੀ ਜਾ ਰਹੀ ਹੈ।
 

ਬੈਠਕ 'ਚ ਵਿਧਾਨ ਸਭਾ ਇਜਲਾਸ ਦੌਰਾਨ ਸਦਨ 'ਚ ਪੇਸ਼ ਕੀਤੇ ਜਾਣ ਵਾਲੇ ਵੱਖ-ਵੱਖ ਬਿੱਲਾਂ ਅਤੇ ਹੋਰ ਕੰਮਕਾਰਾਂ ਦੀ ਰੂਪਰੇਖਾ ਬਾਰੇ ਫੈਸਲੇ ਲਏ ਜਾਣਗੇ। ਜਾਣਕਾਰੀ ਮੁਤਾਬਕ ਇਸ ਬੈਠਕ ਵਿੱਚ ਨਾਗਰਿਕਤਾ ਸੋਧ ਬਿੱਲ ਉੱਤੇ ਚਰਚਾ ਹੋਵੇਗੀ ਅਤੇ ਇਸ ਨੂੰ ਰੱਦ ਕੀਤੇ ਜਾਣ ਉੱਤੇ ਫ਼ੈਸਲਾ ਲਿਆ ਜਾਵੇਗਾ।
 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 9 ਜਨਵਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਦੀ ਬੈਠਕ ਹੋਈ ਸੀ। ਉਸ 'ਚ ਦਿਵਿਆਂਗਾਂ ਦੇ ਅਧਿਕਾਰ ਕਾਨੂੰਨ 2016 ਦੀ ਪਾਲਣਾ ਕਰਦਿਆਂ ਪੰਜਾਬ ਰਾਜ ਸੱਭਿਆਚਾਰ ਨੀਤੀ 2017 ਅਤੇ ਪੰਜਾਬ ਰਾਜ ਸੈਰ-ਸਪਾਟਾ ਨੀਤੀ 2018 ਵਿੱਚ ਲੋੜੀਂਦੀਆਂ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਸੀ।
 

ਇਸ ਤੋਂ ਇਲਾਵਾ ਸੂਬੇ ਵਿੱਚ ਵੱਖ-ਵੱਖ ਪ੍ਰਾਜੈਕਟਾਂ ਅਤੇ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਦੇਰੀ ਨੂੰ ਰੋਕਣ ਅਤੇ ਸਕੀਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦੀ ਇਕ ਉੱਚ ਤਾਕਤੀ ਕਮੇਟੀ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਸੀ, ਜਿਸ ਕੋਲ ਇਸ ਨਾਲ ਸਬੰਧਤ ਸਾਰੇ ਜ਼ਰੂਰੀ ਫੈਸਲੇ ਲੈਣ ਦੇ ਅਧਿਕਾਰ ਹੋਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Cabinet meeting today discussion about a special session