ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਮਿਲਣਗੇ PM ਮੋਦੀ ਨੂੰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਮਿਲਣਗੇ PM ਮੋਦੀ ਨੂੰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਚੰਡੀਗੜ੍ਹ ਤੋਂ ਦਿੱਲੀ ਪੁੱਜ ਗਏ ਹਨ। ਉਨ੍ਹਾਂ ਦਾ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਮਿਲਣ ਦਾ ਪ੍ਰੋਗਰਾਮ ਹੈ।

 

 

ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਅਸਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਰੱਖੇ ਸਮਾਰੋਹਾਂ ਵਿੱਚ ਸ੍ਰੀ ਮੋਦੀ ਨੂੰ ਸ਼ਾਮਲ ਹੋਣ ਦਾ ਸੱਦਾ ਦੇਣ ਲਈ ਦਿੱਲੀ ਪੁੱਜੇ ਹਨ।

 

 

ਦਰਅਸਲ, 550 ਸਾਲਾ ਪ੍ਰਕਾਸ਼ ਪੁਰਬਾਂ ਨਾਲ ਸਬੰਧਤ ਸਮਾਰੋਹਾਂ ਨੂੰ ਲੈ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਸਕਿਆ। ਪ੍ਰਧਾਨ ਮੰਤਰੀ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਸੱਦਾ ਪ੍ਰਵਾਨ ਕਰ ਚੁੱਕੇ ਹਨ ਤੇ ਆਉਂਦੀ 9 ਨਵੰਬਰ ਨੂੰ ਪੰਜਾਬ ਆਉਣ ਦਾ ਸੱਦਾ ਦੇ ਚੁੱਕੇ ਹਨ।

 

 

ਪੰਜਾਬ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਨਾਲ ਸਬੰਧਤ ਬਹੁਤੇ ਸਮਾਰੋਹ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਹੀ ਹੋਣਗੇ।

 

 

ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਇਸ ਮਾਮਲੇ ’ਤੇ ਇੱਕ ਰਾਇ ਕਾਇਮ ਕਰਨ ਲਈ ਪੰਜਾਬ ਦੇ ਕੈਬਿਨੇਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਸਾਂਝੀ ਮੀਟਿੰਗ ਵਿੱਚ ਵੀ ਸ਼ਾਮਲ ਹੋਏ ਸਨ ਪਰ ਉਦੋਂ ਗੱਲਬਾਤ ਕਿਸੇ ਤਣ–ਪੱਤਣ ਨਹੀਂ ਲੱਗ ਸਕੀ ਸੀ। ਪਰ ਤਦ ਇਹ ਵੀ ਆਖਿਆ ਗਿਆ ਸੀ ਕਿ ਅਗਲੀ ਮੀਟਿੰਗ ਵਿੱਚ ਕੋਈ ਅੰਤਿਮ ਫ਼ੈਸਲਾ ਲੈ ਲਿਆ ਜਾਵੇਗਾ।

 

 

ਅੱਜ ਕੈਪਟਨ ਅਮਰਿੰਦਰ ਸਿੰਘ ਦਿੱਲੀ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਮਿਲਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab CM Captain Amrinder Singh to meet PM Modi