ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡੀਜੀਪੀ ਦਾ ਵਿਵਾਦਤ ਬਿਆਨ - 'ਸਵੇਰੇ ਕਰਤਾਰਪੁਰ ਜਾਣ ਵਾਲਾ ਵਿਅਕਤੀ ਸ਼ਾਮ ਨੂੰ ਅੱਤਵਾਦੀ ਬਣ ਕੇ ਆਵੇਗਾ'

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਅਪਣੇ ਇੱਕ ਬਿਆਨ ਕਾਰਨ ਵਿਵਾਦਾਂ 'ਚ ਆ ਗਏ ਹਨ। ਉਨ੍ਹਾਂ ਨੇ ਇੱਕ ਅੰਗਰੇਜ਼ੀ ਅਖਬਾਰ ਨੂੰ ਦਿੱਤੀ ਇੰਟਰਵਿਊ ਦੌਰਾਨ ਕਰਤਾਰਪੁਰ ਲਾਂਘਾ ਖੋਲ੍ਹਣ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸ ਨਾਲ ਦੇਸ਼ ਦੀ ਸੁਰੱਖਿਆ ਨੂੰ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਹੈ।
 

ਅੰਗਰੇਜ਼ੀ ਅਖ਼ਬਾਰ ਨੂੰ ਦਿੱਤੀ ਇੰਟਰਵਿਊ 'ਚ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ, "ਸਿੱਖ ਸ਼ਰਧਾਲੂਆਂ ਲਈ ਦਿੱਤਾ ਗਿਆ ਵੀਜ਼ਾ ਮੁਕਤ ਰਾਹ ਅੱਤਵਾਦ ਦੇ ਨਜ਼ਰੀਏ ਤੋਂ ਇਕ ਵੱਡੀ ਸੁਰੱਖਿਆ ਚੁਣੌਤੀ ਸੀ। ਇੰਨੇ ਸਾਲਾਂ ਤੋਂ ਕਾਰੀਡੋਰ ਨਹੀਂ ਖੋਲ੍ਹਣ ਦੇ ਕਾਰਨ ਸਨ।" ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਵਿੱਚ ਅਧਾਰਤ ਕੁਝ ਤੱਤ ਸ਼ਰਧਾਲੂਆਂ ਨੂੰ ਭਰਮਾਉਣ ਅਤੇ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

 


 

ਦਿਨਕਰ ਗੁਪਤਾ ਦੇ ਅਨੁਸਾਰ, "ਜਿਹੜੇ ਲੋਕ ਉੱਥੇ ਜਾਂਦੇ ਹਨ ਉਨ੍ਹਾਂ ਨੂੰ ਕੱਟੜਪੰਥ ਵੱਲ ਧੱਕਿਆ ਜਾ ਸਕਦਾ ਹੈ ਜਾਂ ਉਨ੍ਹਾਂ ਨੂੰ ਸਿਖਲਾਈ ਦਿੱਤੀ ਜਾ ਸਕਦੀ ਹੈ।" ਪਾਕਿਸਤਾਨ ਲੰਮੇ ਸਮੇਂ ਤੋਂ ਸਿੱਖਾਂ ਦੀ ਹਮਦਰਦੀ ਹਾਸਲ ਕਰਨ ਅਤੇ ਉਨ੍ਹਾਂ ਨੂੰ ਕੱਟੜਵਾਦ ਵੱਲ ਧੱਕਣ ਦੀ ਰਣਨੀਤੀ 'ਤੇ ਕੰਮ ਕਰ ਰਿਹਾ ਹੈ।
 

ਉਨ੍ਹਾਂ ਕਿਹਾ, "ਕਰਤਾਰਪੁਰ 'ਚ ਇੱਕ ਸੰਭਾਵਨਾ ਹੈ ਕਿ ਸਵੇਰੇ ਉੱਥੇ ਜਾਣ ਵਾਲਾ ਵਿਅਕਤੀ ਸ਼ਾਮ ਨੂੰ ਸਿਖਲਾਈ ਦੇ ਕੇ ਅੱਤਵਾਦੀ ਬਣ ਕੇ ਵਾਪਸ ਆ ਸਕਦਾ ਹੈ। ਤੁਸੀਂ ਉੱਥੇ 6 ਘੰਟੇ ਲਈ ਜਾਂਦੇ ਹੋ। ਤੁਹਾਨੂੰ ਫਾਈਰਿੰਗ ਰੇਂਜ ਲਿਜਾ ਕੇ ਆਈਈਡੀ ਬਣਾਉਣਾ ਸਿਖਾਇਆ ਜਾ ਸਕਦਾ ਹੈ।"
 

 

ਉੱਧਰ ਡੀਜੀਪੀ ਦਿਨਕਰ ਗੁਪਤਾ ਦੇ ਇਸ ਬਿਆਨ ਦੀ ਨਿਖੇਧੀ ਕੀਤਾ ਜਾ ਰਹੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਦੀ ਸਿੱਖ ਕੌਮ ਨੂੰ ਬਦਨਾਮ ਕਿਉਂ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਦੀ ਮਾਨਸਿਕਤਾ ਦੀ ਵੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀਜੀਪੀ ਦਾ ਇਹ ਬਿਆਨ ਕਾਂਗਰਸ ਦੀ ਸਿੱਖ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਤੋਂ ਹੀ ਸਿੱਖਾਂ ਦੀ ਦੇਸ਼ ਭਗਤੀ 'ਤੇ ਸ਼ੱਕ ਕਰਦੀ ਆ ਰਹੀ ਹੈ ਅਤੇ ਇਸ ਦੇ ਨਾਲ ਹੀ ਕਾਂਗਰਸ ਵੱਲੋਂ ਸ਼ੁਰੂ ਤੋਂ ਹੀ ਸਿੱਖਾਂ ਦੀ ਦਸਤਾਰ 'ਤੇ ਦਾਗ ਲਗਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab DGP Dinkar Gupta controversial statement on Kartarpur corridor