ਅਗਲੀ ਕਹਾਣੀ

CAT ਦੇ ਫ਼ੈਸਲੇ ਵਿਰੁੱਧ ਪੰਜਾਬ ਸਰਕਾਰ ਤੇ DGP ਦਿਨਕਰ ਗੁਪਤਾ ਪੁੱਜੇ ਹਾਈ ਕੋਰਟ

CAT ਦੇ ਫ਼ੈਸਲੇ ਵਿਰੁੱਧ ਪੰਜਾਬ ਸਰਕਾਰ ਤੇ DGP ਦਿਨਕਰ ਗੁਪਤਾ ਪੁੱਜੇ ਹਾਈ ਕੋਰਟ

ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (CAT) ਦੇ ਫ਼ੈਸਲੇ ਨੂੰ ਪੰਜਾਬ ਸਰਕਾਰ ਤੇ ਡੀਜੀਪੀ ਦਿਨਕਰ ਗੁਪਤਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਅਤੁਲ ਨੰਦਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਭਲਕੇ ਮੰਗਲਵਾਰ ਨੂੰ ਹੋਣੀ ਤੈਅ ਹੈ।

 

 

ਪੰਜਾਬ ਸਰਕਾਰ ਦੀ ਤਰਫ਼ੋਂ ਵਧੀਕ ਐਡਵੋਕੇਟ ਜਨਰਲ ਰਮੀਜ਼ਾ ਹਾਕਿਮ ਅਦਾਲਤ ’ਚ ਪੇਸ਼ ਹੋਏ। ਜਸਟਿਸ ਰਾਜੀਵ ਸ਼ਰਮਾ ਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੇ ਡਿਵੀਜ਼ਨ ਬੈਂਚ ਸਾਹਵੇਂ ਤਦ DGP ਗੁਪਤਾ ਦੇ ਵਕੀਲ ਵੀ ਮੌਜੂਦ ਸਨ।
 

 

ਇਸ ਸਬੰਧੀ ਖ਼ਬਰ ‘ਬਾਬੂਸ਼ਾਹੀ ਡਾੱਟਕਾੱਮ’ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ। ਇੱਥੇ ਵਰਨਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ ਚੰਡੀਗੜ੍ਹ (ਕੈਟ) ਨੇ ਲੰਘੇ ਸ਼ੁੱਕਰਵਾਰ ਭਾਵ 17 ਜਨਵਰੀ ਨੂੰ ਵੱਡਾ ਝਟਕਾ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ ਪੰਜਾਬ ਦੇ ਡੀਜੀਪੀ ਅਹੁਦੇ 'ਤੇ ਆਪਣੇ ਤੋਂ ਜੂਨੀਅਰ ਅਧਿਕਾਰੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਾਰਾਜ਼ ਮੁਹੰਮਦ ਮੁਸਤਫਾ ਅਤੇ ਸਿਧਾਰਧ ਚਟੋਪਾਧਿਆਏ ਨੇ ਨਿਯੁਕਤੀ ਨੂੰ ਕੈਟ ' ਚੁਣੌਤੀ ਦਿੱਤੀ ਸੀ

 

ਪੰਜਾਬ ਦੇ ਡੀਜੀਪੀ ਅਹੁਦੇ 'ਤੇ ਆਪਣੇ ਤੋਂ ਜੂਨੀਅਰ ਅਧਿਕਾਰੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਾਰਾਜ਼ ਮੁਹੰਮਦ ਮੁਸਤਫਾ ਅਤੇ ਸਿਧਾਰਥ ਚਟੋਪਾਧਿਆਏ ਨੇ ਨਿਯੁਕਤੀ ਨੂੰ ਕੈਟ ' ਚੁਣੌਤੀ ਦਿੱਤੀ ਸੀ। ਕੈਟ ਨੇ ਉਸੇ ਚੁਣੌਤੀ ਦੇ ਆਧਾਰ ’ਤੇ ਆਪਣਾ ਫੈਸਲਾ ਸੁਣਾਇਆ ਸੀ। ਡੀਜੀਪੀ ਦੀ ਨਿਯੁਕਤੀ ਨੂੰ ਗ਼ਲਤ ਦੱਸਦੇ ਹੋਏ ਕੈਟ ਨੇ ਕਿਹਾ ਸੀ ਕਿ ਨਿਯੁਕਤੀ ਦੀ ਪ੍ਰਕਿਰਿਆ ਦੁਬਾਰਾ ਕੀਤੀ ਜਾਣੀ ਚਾਹੀਦੀ ਹੈ

 

ਉਸ ਤੋਂ ਪਹਿਲਾਂ ਬੀਤੀ 8 ਜਨਵਰੀ ਨੂੰ ਪੰਜਾਬ ਦੇ ਡੀਜੀਪੀ ਦੇ ਅਹੁਦੇ ਲਈ ਚੁਣੌਤੀ ਮਾਮਲੇ ' ਸੁਣਵਾਈ ਕੀਤੀ ਗਈ ਸੀ। ਕੈਟ ' ਪੂਰੇ ਦਿਨ ਲੰਬੀ ਬਹਿਸ ਕੀਤੀ ਗਈ ਸੀ। ਸਵੇਰੇ 11:30 ਵਜੇ ਤੋਂ ਸ਼ਾਮ 4:50 ਵਜੇ ਦੀ ਲੰਮੀ ਬਹਿਸ ਤੋਂ ਬਾਅਦ ਕੈਟ ਨੇ ਇਸ ਕੇਸ ' ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਸੀ।

 

ਪੰਜਾਬ ਦੀ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ ਦੇ ਡੀਜੀਪੀ ਮੁਹੰਮਦ ਮੁਸਤਫਾ ਅਤੇ ਪੀਐਸਪੀਸੀਐਲ ਦੇ ਡੀਜੀਪੀ (1986 ਬੈਚ ਅਧਿਕਾਰੀ) ਸਿਧਾਰਧ ਚਟੋਪਾਧਿਆਏ ਨੇ ਡੀਜੀਪੀ ਅਹੁਦੇ ਲਈ ਨਿਯੁਕਤ ਕੀਤੇ ਗਏ ਦਿਨਕਰ ਗੁਪਤਾ ਨੂੰ ਕੈਟ ' ਚੁਣੌਤੀ ਦਿੱਤੀ ਸੀ। ਦੋਹਾਂ ਨੇ ਇਹ ਪਟੀਸ਼ਨ ਯੂਪੀਐਸਸੀ, ਯੂਨੀਅਨ ਆਫ ਇੰਡੀਆ, ਪੰਜਾਬ ਸਰਕਾਰ ਅਤੇ ਦਿਨਕਰ ਗੁਪਤਾ ਵਿਰੁੱਧ ਦਾਇਰ ਕੀਤੀ ਸੀ

 

ਪਟੀਸ਼ਨ ' ਆਪਣਾ ਪੱਖ ਰੱਖਦਿਆਂ ਉਨ੍ਹਾਂ ਕਿਹਾ ਸੀ ਕਿ ਉਹ ਨਿਯੁਕਤ ਕੀਤੇ ਗਏ ਡੀਜੀਪੀ ਦਿਨਕਰ ਗੁਪਤਾ ਤੋਂ ਸੀਨੀਅਰ ਹਨ ਅਤੇ ਮੈਰਿਟ ਬੇਸ ' ਵੀ ਉਨ੍ਹਾਂ ਤੋਂ ਅੱਗੇ ਹਨ। ਇਸ ਲਈ ਦਿਨਕਰ ਗੁਪਤਾ ਤੋਂ ਪਹਿਲਾਂ ਉਨ੍ਹਾਂ ਨੂੰ ਡੀਜੀਪੀ ਬਣਨ ਦਾ ਅਧਿਕਾਰ ਮਿਲਣਾ ਚਾਹੀਦਾ ਹੈ। ਇਸ ਦੇ ਨਾਲ ਹੀ 1985 ਬੈਚ ਦੇ ਅਧਿਕਾਰੀ ਮੁਹੰਮਦ ਮੁਸਤਫਾ ਦੇ ਵਕੀਲ ਨੇ ਆਪਣੀ ਪਟੀਸ਼ਨ ਵਿਚ ਕਿਹਾ ਸੀ ਕਿ ਉਹ ਡੀਜੀਪੀ ਸੂਚੀ ' ਸਭ ਤੋਂ ਸੀਨੀਅਰ ਹਨ। ਉਨ੍ਹਾਂ ਦਾ ਪੁਲਿਸ ਰਿਕਾਰਡ ਵੀ ਵਧੀਆ ਰਿਹਾ ਹੈ

 

ਸਿਧਾਰਥ ਨੇ ਇੱਕ ਪਟੀਸ਼ਨ ਦਾਖਲ ਕਰ ਕੇ ਯੂਪੀਐਸਸੀ ਨੂੰ ਨਵੇਂ ਪੈਨਲ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਪੰਜਾਬ ' ਅੱਤਵਾਦ ਦੇ ਦੌਰ ਤੋਂ ਲੈ ਕੇ ਹੁਣ ਤਕ ਕਈ ਅਹਿਮ ਵਿਭਾਗਾਂ ' ਕੰਮ ਕੀਤਾ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Govt and DGP Dinkar Gupta reaches High Court against CAT Decision